ਪੰਜਾਬ ਵਿੱਚ ‘ਆਪ’ ਦੀ ਮਾਨ ਸਰਕਾਰ ਵੱਲੋਂ ਹੁਸ਼ਿਆਰਪੁਰ ਵਿੱਚ ਪਹਿਲੀ ਡਿਜੀਟਲ ਲਾਇਬ੍ਰੇਰੀ ਖੋਲ੍ਹੀ ਹੈ। ਇੱਥੇ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਲਾਇਬ੍ਰੇਰੀ ਵਿੱਚ ਸਮਾਰਟ ਕਾਰਡ ਦੀ ਸਹੂਲਤ, ਇੰਟਰਨੈੱਟ ਅਤੇ ਕੰਪਿਊਟਰ ਵਰਕ ਸਟੇਸ਼ਨ, ਬੱਚਿਆਂ ਲਈ ਐਕਟੀਵਿਟੀ ਸਟੇਸ਼ਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਉਪਲੱਬਧ ਹਨ।
ਇਸ ਡਿਜੀਟਲ ਲਾਇਬ੍ਰੇਰੀ ਵਿਚ ਹਰੇਕ ਵਰਗ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਲਾਇਬ੍ਰੇਰੀ ਵਿਚ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਬੱਚਿਆਂ ਲਈ ਜਿਥੇ ਕਿਡਜ਼ ਜ਼ੋਨ ਉਪਲੱਬਧ ਹੈ, ਉਥੇ ਸੀਨੀਅਰ ਸਿਟੀਜ਼ਨਜ਼ ਲਈ ਵੱਖਰੇ ਕਮਰੇ ਦਾ ਪ੍ਰਬੰਧ ਕੀਤਾ ਗਿਆ ਹੈ। ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਇੰਤਜ਼ਾਮ ਕਰਦਿਆਂ ਸਬੰਧਤ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਗਈ ਹੈ।ਇਸ ਦੇ ਨਾਲ ਹੀ ਡਿਜੀਟਲ ਰੀਡਿੰਗ ਰੂਮ ਬਣਾਇਆ ਗਿਆ ਹੈ, ਜਿਥੇ ਅਤਿ-ਆਧੁਨਿਕ ਕੰਪਿਊਟਰ, ਟੈਬਸ ਤੋਂ ਇਲਾਵਾ ਵਾਈ ਫਾਈ ਦੀ ਵਿਸ਼ੇਸ਼ ਸੁਵਿਧਾ ਉਪਲੱਬਧ ਹੈ।
ਡਿਜੀਟਲ ਲਾਇਬ੍ਰੇਰੀ ਵਿੱਚ ਸੀਨੀਅਰ ਨਾਗਰਿਕਾਂ ਲਈ ਵੀ ਥਾਂ ਰਾਖਵੀਂ ਰੱਖੀ ਗਈ ਹੈ। ਇਸ ਤੋਂ ਇਲਾਵਾ ਅਖਬਾਰਾਂ, ਮੈਗਜ਼ੀਨ ਤੇ ਹੋਰ ਪੁਸਤਕਾਂ ਵੀ ਇਥੇ ਮੁਹੱਈਆ ਕਰਵਾਈਆਂ ਗਈਆਂ ਹਨ। ਲਾਇਬ੍ਰੇਰੀ ਵਿਚ ਕਾਨਫਰੰਸ ਰੂਮ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਲਾਇਬ੍ਰੇਰੀ ਦੀ ਮੈਂਬਰਸ਼ਿਪ 300 ਰੁਪਏ ਮਹੀਨਾ ਰੱਖੀ ਗਈ ਹੈ, ਜਿਸ ਵਿਚ ਵਿਦਿਆਰਥੀਆਂ ਨੂੰ 25 ਫੀਸਦੀ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਹ ਲਾਇਬ੍ਰੇਰੀ ਪੂਰਾ ਹਫ਼ਤਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੇਗੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਤੀਜੇ ਦਿਨ ਵੀ ਕਾਰਵਾਈ ਸ਼ੁਰੂ, ‘ਆਪ’ ਵਿਧਾਇਕ ਦੱਸ ਰਹੇ ਹਨ ਸਮੱਸਿਆਵਾਂ
ਇਹ ਡਿਜੀਟਲ ਲਾਇਬ੍ਰੇਰੀ 3 ਕਰੋੜ ਦੀ ਲਾਗਤ ਨਾਲ ਬਣਾਈ ਗਈ ਹੈ। ਇਸ ਅਤਿ-ਆਧੁਨਿਕ ਲਾਇਬ੍ਰੇਰੀ ਨਾਲ ਹਰ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ। ਪੰਜਾਬ ਦੀ ਇਹ ਪਹਿਲੀ ਲਾਇਬ੍ਰੇਰੀ ਇੱਕ ਸੰਪੂਰਨ ਲਾਇਬ੍ਰੇਰੀ ਵਜੋਂ ਸਥਾਪਿਤ ਕੀਤੀ ਗਈ ਹੈ। ਮਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਛੂਹੀਆਂ ਹਨ। ਇਸ ਦੇ ਨਾਲ ਹੀ ਇਸ ਨੂੰ ਬਦਲਾਅ ਦਾ ਸੰਕੇਤ ਵੀ ਦੱਸਿਆ ਗਿਆ ਹੈ। ‘ਆਪ’ ਪੰਜਾਬ ਨੇ ਵੀ ਟਵੀਟ ਕਰਕੇ ਡਿਜੀਟਲ ਲਾਇਬ੍ਰੇਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: