ਕਾਂਗਰਸ ਸਾਂਸਦ ਰਾਹੁਲ ਗਾਂਧੀ ਵੀਰਵਾਰ ਸਵੇਰੇ ਦਿੱਲੀ ਦੇ ਆਨੰਦ ਵਿਹਾਰ ISBT ਪਹੁੰਚੇ ਅਤੇ ਕੁਲੀਆਂ ਨਾਲ ਮੁਲਾਕਾਤ ਕੀਤੀ। ਇੱਥੇ ਉਨ੍ਹਾਂ ਨੇ ਇੱਕ ਕੁਲੀ ਦੀ ਲਾਲ ਵਰਦੀ ਪਹਿਨੀ ਅਤੇ ਇੱਕ ਬੈਜ ਵੀ ਲਾਇਆ।
ਇਸ ਤੋਂ ਬਾਅਦ ਉਨ੍ਹਾਂ ਨੇ ਸਮਾਨ ਆਪਣੇ ਸਿਰ ‘ਤੇ ਚੁੱਕ ਲਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਮੌਜੂਦ ਕੁਲੀ ਰਾਹੁਲ ਗਾਂਧੀ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਨਜ਼ਰ ਆਏ। ਰਾਹੁਲ ਨੇ ਇਸ ਤੋਂ ਬਾਅਦ ਕੁਲੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਿਆ।
ਇਸ ਬਾਰੇ ਕਾਂਗਰਸ ਨੇ ਟਵੀਟ ਕੀਤਾ – ‘ਲੋਕ ਨੇਤਾ ਰਾਹੁਲ ਗਾਂਧੀ ਨੇ ਅੱਜ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਆਪਣੇ ਕੁਲੀ ਸਾਥੀਆਂ ਨਾਲ ਮੁਲਾਕਾਤ ਕੀਤੀ। ਹਾਲ ਹੀ ‘ਚ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ‘ਚ ਰੇਲਵੇ ਸਟੇਸ਼ਨ ਦੇ ਕੁਲੀ ਦੇ ਸਾਥੀਆਂ ਨੇ ਉਸ ਨੂੰ ਮਿਲਣ ਦੀ ਇੱਛਾ ਜਤਾਈ ਸੀ। ਅੱਜ ਰਾਹੁਲ ਜੀ ਉਨ੍ਹਾਂ ਦੇ ਵਿਚਕਾਰ ਪਹੁੰਚੇ ਅਤੇ ਉਨ੍ਹਾਂ ਦੀ ਗੱਲ ਸੁਣੀ। ਭਾਰਤ ਜੋੜੋ ਯਾਤਰਾ ਜਾਰੀ…’
ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਰਾਹੁਲ ਗਾਂਧੀ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕਰ ਰਹੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ 1 ਅਗਸਤ ਨੂੰ ਸਵੇਰੇ ਦਿੱਲੀ ਦੀ ਆਜ਼ਾਦਪੁਰ ਮੰਡੀ ਪਹੁੰਚੇ ਸਨ।
ਇੱਥੇ ਉਨ੍ਹਾਂ ਨੇ ਸਬਜ਼ੀਆਂ ਅਤੇ ਫਲਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵਿਕਰੇਤਾਵਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਿਆ। ਇਸ ਦੌਰਾਨ ਉਨ੍ਹਾਂ ਨੂੰ ਦੁਕਾਨਦਾਰਾਂ ਨਾਲ ਘਿਰਿਆ ਦੇਖਿਆ ਗਿਆ।
ਉਸ ਤੋਂ ਪਹਿਲਾਂ ਰਾਹੁਲ ਨੇ ਹਰਿਆਣਾ ਦੇ ਸੋਨੀਪਤ ਵਿੱਚ ਕਿਸਾਨਾਂ ਨਾਲ ਖੇਤਾਂ ਵਿੱਚ ਝੋਨਾ ਲਗਾਇਆ ਸੀ। ਉਹ ਟਰੈਕਟਰ ਚਲਾ ਕੇ ਖੇਤ ਵੀ ਵਾਹੁੰਦੇ ਨਜ਼ਰ ਆਏ। ਇਸ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਖੇਤੀ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਮੋਹਾਲੀ ‘ਚ ਭਾਰਤ-ਆਸਟ੍ਰੇਲੀਆ ਮੈਚ ਭਲਕੇ, PCA ਨੇ ਟਿਕਟਾਂ ‘ਤੇ ਦਿੱਤਾ ਆਫਰ- ‘ਇੱਕ ਨਾਲ ਇੱਕ FREE’
ਪਹਿਲਾਂ ਵੀ ਉਨ੍ਹਾਂ ਦੀਆਂ ਮਕੈਨਕੀ ਕਰਦਿਆਂ, ਫੈਕਟਰੀ ਵਿੱਚ ਚਾਕਲੇਟ ਬਣਾਉਣੀ ਸਿੱਖਦਿਆਂ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਇਥੋਂ ਤੱਕ ਕਿ ਲਾਲੂ ਪ੍ਰਸਾਦ ਯਾਦਵ ਦੇ ਘਰ ਜਾ ਕੇ ਮਟਨ ਬਣਾਉਂਦਿਆਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish