ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੋ ਦਿਨ ਬਾਕੀ ਹਨ ਤੇ ਕਾਂਗਰਸ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ। ਕਾਂਗਰਸ ਦੇ ਵੱਡੇ ਲੀਡਰ ਦਿੱਲੀ ਤੋਂ ਪੰਜਾਬ ਆ ਕੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ ਹਨ। ਇਸ ਦੌਰਾਨ ਰਾਹੁਲ ਗਾਂਧੀ ਸਰਹਿੰਦ ਪਹੁੰਚੇ ਜਿਥੇ ਉਨ੍ਹਾਂ ਕਾਂਗਰਸ ਪਾਰਟੀ ਛੱਡ ਕੇ ਆਪਣੀ ਵੱਖਰੀ ਪਾਰਟੀ ਬਣਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ।
ਰਾਹੁਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਲਈ ਮੁੱਖ ਮੰਤਰੀ ਅਹੁਦੇ ਤੋਂ ਹਟਾਇਆ ਗਿਆ ਕਿਉਂਕਿ ਉਨ੍ਹਾਂ ਨੇ ਗਰੀਬਾਂ ਦੀ ਬਿਜਲੀ ਮਾਫ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਅਮਰਿੰਦਰ ਜੀ ਨੇ ਮੈਨੂੰ ਕਿਹਾ ਸੀ ਕਿ ਅਸੀਂ ਬਿਜਲੀ ਮਾਫ ਨਹੀਂ ਕਰ ਸਕਦੇ ਕਿਉਂਕਿ ਸਾਡਾ ਬਿਜਲੀ ਕੰਪਨੀਆਂ ਨਾਲ ਕਾਂਟ੍ਰੈਕਟ ਹੈ।
ਰਾਹੁਲ ਨੇ ਅੱਗੇ ਕਿਹਾ ਕਿ ਇਹ ਕੋਈ ਗਲਤ ਫੈਸਲਾ ਨਹੀਂ ਸੀ, ਇਹ ਬਿਲਕੁਲ ਸਹੀ ਫੈਸਲਾ ਲਿਆ ਗਿਆ ਸੀ। ਕਿਉਂਕਿ ਜਦੋਂ ਇਹ ਫੈਸਲਾ ਲੈਣ ਲਈ ਚੰਨੀ ਨੂੰ ਕਿਹਾ ਕਿਹਾ ਗਿਆ ਤਾਂ ਉਨ੍ਹਾਂ ਨੇ ਤੁਰੰਤ ਇਸ ਨੂੰ ਕੀਤਾ। ਪਰ ਇਸ ਦੇ ਉਲਟ ਕੈਪਟਨ ਅਮਰਿੰਦਰ ਨੇ ਕਿਹਾ ਇਹ ਨਹੀਂ ਹੋ ਸਕਦਾ ਕਿਉਂਕਿ ਬਿਜਲੀ ਕੰਪਨੀਆਂ ਦੇ ਨਾਲ ਉਨ੍ਹਾਂ ਦਾ ਕੰਟਰੈਕਟ ਕੀਤਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: