ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਅਮਾਨਤੁੱਲਾ ਖਾਨ ਤੋਂ ਪੁੱਛਗਿੱਛ ਦੌਰਾਨ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਰਾਜਧਾਨੀ ਵਿੱਚ ਛਾਪੇਮਾਰੀ ਕਰ ਰਿਹਾ ਹੈ। ਅਮਾਨਤੁੱਲਾ ਖਾਨ ਦੇ ਘਰ ਸਣੇ 5 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਛਾਪੇਮਾਰੀ ਦੌਰਾਨ ਇੱਕ ਟਿਕਾਣੇ ਤੋਂ ਲੱਖਾਂ ਰੁਪਏ ਦੀ ਨਕਦੀ ਅਤੇ ਬਿਨਾਂ ਲਾਇਸੈਂਸ ਦੇ ਹਥਿਆਰ ਬਰਾਮਦ ਹੋਏ ਹਨ।
ਸਾਲ 2020 ‘ਚ ਓਖਲਾ ਦੇ ਵਿਧਾਇਕ ਦੇ ਖਿਲਾਫ ਦਿੱਲੀ ਵਕਫ ਬੋਰਡ ‘ਚ ਅਸਥਾਈ ਤਰੀਕੇ ਨਾਲ ਲੋਕਾਂ ਦੀ ਭਰਤੀ ‘ਚ ਬੇਨਿਯਮੀਆਂ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਲਈ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਵੀਰਵਾਰ ਨੂੰ ਟਵਿੱਟਰ ‘ਤੇ ਨੋਟਿਸ ਦੀ ਕਾਪੀ ਸਾਂਝੀ ਕਰਦੇ ਹੋਏ ਖਾਨ ਨੇ ਲਿਖਿਆ, ”ਵਕਫ ਬੋਰਡ ਦਾ ਨਵਾਂ ਦਫਤਰ ਬਣਾਇਆ ਗਿਆ ਹੈ, ਸਾਨੂੰ SB ਨੇ ਸੱਦਿਆ ਹੈ… ਚੱਲੋ ਫਿਰ ਬੁਲਾਵਾ ਆਇਆ ਹੈ!” ਅਮਾਨਤੁੱਲਾ ਖਾਨ ਨੇ ਟਵੀਟ ਦੇ ਨਾਲ ਵਕਫ ਬੋਰਡ ਦਫਤਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
‘ਆਪ’ ਵਿਧਾਇਕ ਦੇ ਖਿਲਾਫ ਏਸੀਬੀ ਦੀ ਛਾਪੇਮਾਰੀ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕਥਿਤ ਸ਼ਰਾਬ ਘਪਲੇ ਵਿੱਚ ਸੀਬੀਆਈ ਜਾਂਚ ਦਾ ਸਾਹਮਣਾ ਕਰ ਰਹੇ ਹਨ। ਕੇਂਦਰੀ ਜਾਂਚ ਏਜੰਸੀ ਨੇ ਉਨ੍ਹਾਂ ਦੇ ਘਰ ਅਤੇ ਬੈਂਕ ਲਾਕਰ ਦੀ ਤਲਾਸ਼ੀ ਲਈ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਦੀ ਵਿਗੜੀ ਤਬੀਅਤ, ਪਟਿਆਲਾ ਤੋਂ ਮੋਹਾਲੀ ਹਸਪਤਾਲ ਕੀਤੇ ਗਏ ਸ਼ਿਫਟ
‘ਆਪ’ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ‘ਤੇ ਮਨੀ ਲਾਂਡਰਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ‘ਆਪ’ ਦਾ ਕਹਿਣਾ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਕਾਰਨ ਉਸ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: