ਸਾਬਕਾ ਏਡੀਜੀਪੀ ਰਾਕੇਸ਼ ਚੰਦਰਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆਈ ਹੈ। ਵਿਜੀਲੈਂਸ ਨੇ ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਨਾਲ ਲੱਗਦੇ ਨਯਾ ਗਾਓਂ, ਮੋਹਾਲੀ ਸਥਿਤ ਸਾਬਕਾ ਏਡੀਜੀਪੀ ਦੇ ਫਾਰਮ ਹਾਊਸ ‘ਤੇ ਛਾਪਾ ਮਾਰਿਆ ਹੈ। ਵਿਜੀਲੈਂਸ ਦੀਆਂ ਕਈ ਗੱਡੀਆਂ ਸਵੇਰੇ ਨੌਂ ਵਜੇ ਉਸ ਦੇ ਫਾਰਮ ਹਾਊਸ ’ਤੇ ਪੁੱਜੀਆਂ ਅਤੇ ਦੁਪਹਿਰ ਢਾਈ ਵਜੇ ਤੱਕ ਫਾਰਮ ਹਾਊਸ ਦੀ ਜਾਂਚ ਜਾਰੀ ਰਹੀ।
ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਰਮਨ ਗੋਇਲ ਵੀ ਵਿਜੀਲੈਂਸ ਟੀਮ ਦੇ ਨਾਲ ਮੌਕੇ ‘ਤੇ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਉਸ ਦੇ ਫਾਰਮ ਹਾਊਸ ਦੀ ਮਿਣਤੀ ਕਰ ਰਹੀ ਹੈ। ਉਨ੍ਹਾਂ ਦਾ ਫਾਰਮ ਹਾਊਸ 3 ਏਕੜ ‘ਚ ਬਣਿਆ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਸ ਜ਼ਮੀਨ ‘ਤੇ ਉਨ੍ਹਾਂ ਦਾ ਫਾਰਮ ਹਾਊਸ ਬਣਿਆ ਹੋਇਆ ਹੈ, ਉਹ ਜੰਗਲਾਤ ਵਿਭਾਗ ਦੀ ਹੈ।
ਸੇਵਾਮੁਕਤ ਏਡੀਜੀਪੀ ਰਾਕੇਸ਼ ਚੰਦਰਾ ਦਾ ਕਹਿਣਾ ਹੈ ਕਿ ਵਿਜੀਲੈਂਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਖਿਲਾਫ ਕਿਸੇ ਨੇ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਕੇਸ਼ ਚੰਦਰਾ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸਾਰੇ ਦਸਤਾਵੇਜ਼ ਹਨ, ਜੋ ਉਨ੍ਹਾਂ ਨੇ ਮੌਕੇ ‘ਤੇ ਵਿਜੀਲੈਂਸ ਨੂੰ ਵੀ ਦਿਖਾਏ ਹਨ।
ਇਹ ਵੀ ਪੜ੍ਹੋ : ਗੰਨ ਕਲਚਰ ਖਿਲਾਫ ਵੱਡੀ ਕਾਰਵਾਈ, CM ਦੇ ਹੁਕਮਾਂ ਦੇ 9 ਦਿਨਾਂ ‘ਚ 899 ਲਾਇਸੈਂਸ ਰੱਦ, 324 ਮੁਅੱਤਲ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਰਾਕੇਸ਼ ਚੰਦਰਾ ਵੱਲੋਂ ਬਣਾਏ ਗਏ ਰਿਜ਼ੋਰਟ-ਕਮ-ਫਾਰਮ ਹਾਊਸ ਦੀ ਮਿਣਤੀ ਕਰਨ ਲਈ ਸ਼ਿਵਾਲਿਕ ਦੀਆਂ ਪਹਾੜੀਆਂ ‘ਤੇ ਪਹੁੰਚ ਗਈ ਹੈ, ਜਿਸ ਕਾਰਨ ਫਾਰਮ ਹਾਊਸ ਦੀ ਕੀਮਤ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: