ਹਰਿਆਣਾ ਤੇ ਪੰਜਾਬ ਵਿੱਚ ਮਾਰਚ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪਾਰੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਵਾਰ ਮਾਰਚ ਮਹੀਨੇ ਤੋਂ ਹੀ ਗਰਮੀ ਦੀ ਮਾਰ ਸ਼ੁਰੂ ਹੋ ਗਈ ਹੈ। ਗਰਮੀ ਨਾਲ ਲੋਕਾਂ ਦੀ ਹਾਲਤ ਖ਼ਰਾਬ ਹੋਣ ਲੱਗੀ ਹੈ। ਦੂਜੇ ਪਾਸੇ ਇਸੇ ਵਿਚਾਲੇ ਗਰਮੀ ਤੋਂ ਰਾਹਤ ਦੇਣ ਵਾਲੀ ਖ਼ਬਰ ਆਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹੋਲੀ ‘ਤੇ ਚੰਗਾ ਮੀਂਹ ਪੈ ਸਕਦਾ ਹੈ, ਜਿਸ ਨਾਲ ਪਾਰੇ ਵਿੱਚ ਥੋੜ੍ਹੀ ਗਿਰਾਵਟ ਆ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਦੱਖਣੀ ਹਰਿਆਣਾ ਤੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਗਰਜ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਪਾਰੇ ਵਿੱਚ 2 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਉੱਤਰ-ਪੱਛਮ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 2-,30 ਕਿ.ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਮਤਲਬ ਕੁਲ ਮਿਲਾ ਕੇ ਮੌਸਮ ਉਤਾਰ-ਚੜਾਅ ਵਿਚਾਲੇ ਹੋਲੀ ‘ਤੇ ਮੌਸਮ ਮਿਲਿਆ-ਜੁਲਿਆ ਰਹੇਗਾ।
ਦੱਸ ਦੇਈਏ ਕਿ ਮਾਰਚ ਦੇ ਆਖਰੀ ਹਫਤੇ ਵਿੱਚ ਦਿਨ ਦਾ ਪਾਰਾ 29 ਤੋਂ 31 ਡਿਗਰੀ ਦਰਜ ਹੁੰਦਾ ਸੀ, ਪਰ ਇਸ ਵਾਰ ਮਾਰਚ ਦੇ ਪਹਿਲੇ ਹਫਤੇ ਵਿੱਚ ਵੱਧ ਤੋਂ ਵੱਧ ਪਾਰਾ 30 ਡਿਗਰੀ ਦੇ ਪਾਰ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਗ ਨੇ ਕਿਹਾ ਕਿ ਇਸ ਤੋਂ ਸਾਫ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਤੇਜ਼ੀ ਨਾਲ ਵਧੇਗਾ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਮੁਤਾਬਕ ਮਾਰਚ ਵਿੱਚ ਇਸ ਵਾਰ ਆਮ ਨਾਲੋਂ ਘੱਟ ਮੀਂਹ ਪਏਗਾ। ਜ਼ਿਆਦਾਤਰ ਜ਼ਿਲਿਆਂ ਵਿੱਚ ਸੋਕਾ ਹੀ ਰਹੇਗਾ। ਅਜਿਹੇ ਵਿੱਚ ਗਰਮੀ ਦੇ ਪ੍ਰਕੋਪ ਦਾ ਸਾਹਮਣਾ ਕਰਨਾ ਪਏਗਾ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਮਾਨ ਸਰਕਾਰ ਤੋਂ ਭਰੋਸਾ, ਧਰਨਾ ਕੀਤਾ ਖ਼ਤਮ
ਸੋਮਵਾਰ ਨੂੰ ਪੰਜਾਬ ਦੇ ਚੰਡੀਗੜ੍ਹ ਸਣੇ ਫਿਰੋਜ਼ਪੁਰ ਤੇ ਲੁਧਿਆਣਾ ਦਾ ਵੱਧ ਤੋਂ ਵੱਧ ਪਾਰਾ 30 ਡਿਗਰੀ ਦੇ ਪਾਰ ਰਿਹਾ। ਦੂਜੇ ਪਾਸੇ ਪੰਜਾਬ ਦੇ ਬਾਕੀ ਸ਼ਹਿਰਾਂ ਦਾ ਪਾਰਾ ਵੀ 30 ਡਿਗਰੀ ਜਾਂ ਇਸ ਦੇ ਆਲੇ-ਦੁਆਲੇ ਹੀ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਰਚ ਵਿੱਚ ਇਸ ਵਾਰ ਆਮ ਨਾਲੋਂ ਘੱਟ ਮੀਂਹ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: