ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਲੁਧਿਆਣਾ ਅਤੇ ਫਾਜ਼ਿਲਕਾ ਸਭ ਤੋਂ ਗਰਮ ਰਹੇ। ਇੱਥੇ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਸੀ।
ਪਟਿਆਲਾ, ਪਠਾਨਕੋਟ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ ਭਰ ਲੂ ਚੱਲਣ ਵਰਗੀ ਸਥਿਤੀ ਬਣੀ ਹੋਈ ਸੀ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ।

ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇੱਕ ਨਵਾਂ ਪੱਛਮੀ ਗੜਬੜ 9 ਮਈ ਤੋਂ ਸਰਗਰਮ ਹੋ ਰਿਹਾ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 9 ਮਈ ਨੂੰ ਸਰਗਰਮ ਹੋਣ ਵਾਲੀ ਪੱਛਮੀ ਗੜਬੜੀ ਗਰਮੀ ਦੇ ਅਸਰ ਨੂੰ 3 ਦਿਨਾਂ ਲਈ ਘੱਟ ਕਰੇਗਾ। ਮੌਸਮ ਵਿਚ ਹੋਣ ਵਾਲੇ ਇਸ ਬਦਲਾਅ ਨਾਲ ਤਾਪਮਾਨ ਵਿਚ ਵੀ ਗਿਰਾਵਟ ਆਏਗੀ।
10 ਮਈ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ, ਪਵਨੀਤ ਕਿੰਗਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਦੋ ਦਿਨ ਮੌਸਮ ਸਾਫ਼ ਰਹੇਗਾ, ਫਸਲਾਂ ਦੀ ਵਾਢੀ ਜਲਦੀ ਕਰ ਲਓ ਕਿਉਂਕਿ ਅੱਗੇ ਮੀਂਹ ਪੈਣ ਦੀ ਸੰਭਾਵਨਾ ਹੈ।
ਉਥੇ ਹੀ ਜਲੰਧਰ ਵਿਚ ਪਿਛਲੇ ਤਿੰਨ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਨਾਲ ਹੀ ਬਿਜਲੀ ਦੀ ਖਪਤ ਵੀ ਵਧਣ ਲੱਗੀ ਹੈ। ਪਿਛਲੇ ਹਫਤੇ ਜਲੰਧਰ ਸਰਕਲ ਦੀ ਬਿਜਲੀ ਦੀ ਖਪਤ ਲਗਭਗ 600 ਮੈਗਾਵਾਟ ਸੀ।
ਇਹ ਵੀ ਪੜ੍ਹੋ : ਚੋਣਾਂ ਵਿਚਾਲੇ ਹਰੀਸ਼ ਚੌਧਰੀ ਨੂੰ ਪੰਜਾਬ ‘ਚ ਮਿਲੀ ਵੱਡੀ ਜ਼ਿੰਮੇਵਾਰੀ, ਕਾਂਗਰਸ ਹਾਈਕਮਾਨ ਨੇ ਲਿਆ ਫੈਸਲਾ
ਹੁਣ ਮੈਗਾਵਾਟ 800 ਮੈਗਾਵਾਟ ਦੇ ਨੇੜੇ ਪਹੁੰਚ ਗਈ ਹੈ। ਜੇਕਰ ਆਉਣ ਵਾਲੇ ਦਿਨਾਂ ‘ਚ ਮੀਂਹ ਨਾ ਪਿਆ ਅਤੇ ਗਰਮੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਬਿਜਲੀ ਦੀ ਮੰਗ 1000 ਮੈਗਾਵਾਟ ਦੇ ਕਰੀਬ ਪਹੁੰਚ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























