ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੂਬੇ ਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਮੀਂਹ ਪੈਣ ਦੇ ਆਸਾਰ ਜਤਾਏ ਹਨ। ਮੌਸਮ ਵਿਭਾਗ ਵੱਲੋਂ ਜਲੰਧਰ ‘ਚ ਐਤਵਾਰ ਨੂੰ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੇ ਇਹ ਸੱਚ ਸਾਬਤ ਹੁੰਦਾ ਹੈ ਤਾਂ ਇਸ ਦਾ ਅਸਰ ਤਾਪਮਾਨ ‘ਤੇ ਵੀ ਨਜ਼ਰ ਆਵੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਕਈ ਦਿਨਾਂ ਤੱਕ ਮੀਂਹ ਪੈਣ ਦੇ ਆਸਾਰ ਹਨ।
ਦੱਸ ਦੇਈਏ ਕਿ ਦਰਅਸਲ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਵੀ ਪੈ ਰਿਹਾ ਹੈ। ਨਵੀਂ ਪੱਛਮੀ ਗੜਬੜ ਪੰਜਾਬ ਦੇ ਮੌਸਮ ਨੂੰ ਪ੍ਰਭਾਵਤ ਕਰ ਸਕਦੀ ਹੈ ਜਿਸ ਦੇ ਕਾਰਨ 19 ਸਤੰਬਰ ਤੱਕ ਸੂਬੇ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਮੀਂਹ ਦੇਖਣ ਨੂੰ ਮਿਲ ਸਕਦਾ ਹੈ। ਇੰਨਾ ਹੀ ਨਹੀਂ ਬਲਕਿ ਅੱਜ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਸੀ ਕਿ 17 ਸਤੰਬਰ ਨੂੰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਅਸਮਾਨ ‘ਚ ਬਿਜਲੀ ਚਮਕਣ ਦੇ ਆਸਾਰ ਹਨ। ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਨੇ ਪੰਜਾਬ ਸਮੇਤ ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਸ਼ੁੱਕਰਵਾਰ ਨੂੰ ਪਏ ਮੀਂਹ ਦਾ ਅਸਰ ਸ਼ਨੀਵਾਰ ਸਵੇਰ ਤੋਂ ਹੀ ਦੇਖਣ ਨੂੰ ਮਿਲਿਆ। ਜਿਸ ਕਾਰਨ ਦਿਨ ਭਰ ਧੁੱਪ ਨਿਕਲਣ ਦੇ ਨਾਲ-ਨਾਲ ਆਸਮਾਨ ‘ਚ ਅੰਸ਼ਿਕ ਤੌਰ ‘ਤੇ ਬੱਦਲ ਛਾਏ ਰਹੇ। ਦੇਰ ਸ਼ਾਮ ਚੱਲੀਆਂ ਠੰਢੀਆਂ ਹਵਾਵਾਂ ਕਾਰਨ ਸਾਰਿਆਂ ਨੂੰ ਗਰਮੀ ਤੋਂ ਰਾਹਤ ਮਿਲੀ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਬਾਰਿਸ਼ ਤੋਂ ਬਾਅਦ ਮੌਸਮ ‘ਚ ਬਦਲਾਅ ਆਵੇਗਾ ਅਤੇ ਰਾਤਾਂ ਠੰਡੀਆਂ ਹੋ ਜਾਣਗੀਆਂ ਜਦਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ ਅਤੇ ਇਸ ਨਾਲ ਹੁਣ ਲੋਕਾਂ ਨੂੰ ਹੁਣ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਸ਼ਤਾਬਦੀ ਐਕਸਪ੍ਰੈੱਸ ਗੱਡੀ ਦਾ ਹਾਲ! ਬਾਥਰੂਮ ਦਾ ਬੂਹਾ ਖੋਲ੍ਹਦੇ ਸਟੀਲ ਪੈਨਲ ਡਿੱਗਿਆ, 2 ਯਾਤਰੀ ਫੱਟੜ
ਜਿਸ ਕਾਰਨ ਮੌਸਮ ਵਿਭਾਗ ਵੱਲੋਂ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਸੈਲਸੀਅਸ ਅਤੇ 26.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੱਕ ਦਿਨ ਪਹਿਲਾਂ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…