ਮੌਸਮ ਵਿਭਾਗ ਨੇ ਅੱਜ ਕੁਝ ਥਾਵਾਂ ‘ਤੇ ਮੀਂਹ ਅਤੇ ਬਰਫ਼ਬਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ ਸੈਲਾਨੀਆਂ ਸਮੇਤ ਸਥਾਨਕ ਲੋਕਾਂ ਨੂੰ ਉੱਚਾਈ ਵਾਲੇ ਇਲਾਕਿਆਂ ‘ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਬਰਫਬਾਰੀ ਕਾਰਨ ਸੜਕ ਵੀ ਤਿਲਕਣ ਹੋ ਜਾਂਦੀ ਹੈ ਅਤੇ ਆਕਸੀਜਨ ਦੀ ਕਮੀ ਕਾਰਨ ਸਾਹ ਲੈਣ ‘ਚ ਮੁਸ਼ਕਿਲ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਉੱਚੇ ਖੇਤਰਾਂ ਵਿੱਚ ਜਾਣਾ ਜੋਖਮ ਭਰਿਆ ਹੋ ਸਕਦਾ ਹੈ। ਆਈਐਮਡੀ ਅਨੁਸਾਰ ਅੱਜ ਸੂਬੇ ਭਰ ਵਿੱਚ ਮੌਸਮ ਖ਼ਰਾਬ ਰਹੇਗਾ, ਜਦੋਂਕਿ ਭਲਕੇ ਤੋਂ ਅਗਲੀ 1 ਦਸੰਬਰ ਤੱਕ ਉੱਚ ਅਤੇ ਦਰਮਿਆਨੀ ਉਚਾਈ ਵਾਲੇ ਇਲਾਕਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਸੈਲਾਨੀਆਂ ਦੀ ਰੋਹਤਾਂਗ ਜਾਣ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਮੰਤਵ ਲਈ ਰੋਹਤਾਂਗ ਲਈ ਆਨਲਾਈਨ ਪਰਮਿਟ ਬਣਾਉਣ ਦੀ ਸਾਈਟ ਨੂੰ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਸਮੁੰਦਰ ਤਲ ਤੋਂ 13,050 ਫੁੱਟ ਦੀ ਉਚਾਈ ‘ਤੇ ਰੋਹਤਾਂਗ ‘ਚ ਮੌਸਮ ਖਰਾਬ ਹੁੰਦੇ ਹੀ ਬਰਫਬਾਰੀ ਸ਼ੁਰੂ ਹੋ ਜਾਂਦੀ ਹੈ ਅਤੇ ਕੁਝ ਹੀ ਘੰਟਿਆਂ ‘ਚ ਇੱਥੇ ਵੱਡੀ ਮਾਤਰਾ ‘ਚ ਬਰਫ ਜਮ੍ਹਾ ਹੋ ਜਾਂਦੀ ਹੈ। ਇਸ ਕਾਰਨ ਲੋਕਾਂ ਦੇ ਬਰਫ ‘ਚ ਫਸਣ ਦਾ ਹੁੰਦਾ ਖਦਸ਼ਾ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .