ਮਹਾਰਾਸ਼ਟਰ ਸਾਈਬਰ ਪੁਲਸ ਨੇ ਅਸ਼ਲੀਲਤਾ ਮਾਮਲੇ ‘ਚ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖਿਲਾਫ ਇਕ ਵਾਰ ਫਿਰ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਮਾਮਲੇ ‘ਚ ਰਾਜ ਤੋਂ ਇਲਾਵਾ ਸ਼ਰਲਿਨ ਚੋਪੜਾ, ਪੂਨਮ ਪਾਂਡੇ, ਮੀਤਾ ਝੁਨਝੁਨਵਾਲਾ, ਰਾਜੂ ਦੂਬੇ ਅਤੇ ਹੋਰਾਂ ਦੇ ਨਾਂ ਵੀ ਸ਼ਾਮਲ ਹਨ।
ਮਹਾਰਾਸ਼ਟਰ ਸਾਈਬਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਰਾਜ ਕੁੰਦਰਾ ਨੇ ਅਸ਼ਲੀਲ ਫਿਲਮਾਂ ਦੀ ਸ਼ੂਟਿੰਗ ਕਰਕੇ ਓਟੀਟੀ ਨੂੰ ਵੇਚ ਕੇ ਵੀ ਪੈਸਾ ਕਮਾਇਆ ਸੀ। ਹੁਣ ਮਹਾਰਾਸ਼ਟਰ ਪੁਲਿਸ ਨੇ ਇਸ ਮਾਮਲੇ ਵਿੱਚ 450 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਰਾਜ ਕੁੰਦਰਾ ਦੇ ਵਕੀਲ ਨੇ ਇਸ ਮਾਮਲੇ ‘ਤੇ ਹੈਰਾਨੀ ਪ੍ਰਗਟਾਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇੱਕ ਗੱਲਬਾਤ ਦੌਰਾਨ ਰਾਜ ਕੁੰਦਰਾ ਦੇ ਵਕੀਲ ਪ੍ਰਸ਼ਾਂਤ ਪਾਟਿਲ ਨੇ ਕਿਹਾ ਕਿ ਸਾਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਮੁੰਬਈ ਸਾਈਬਰ ਕ੍ਰਾਈਮ ਨੇ ਇਹ ਚਾਰਜਸ਼ੀਟ ਮਾਨਯੋਗ ਅਦਾਲਤ ਵਿੱਚ ਦਾਇਰ ਕੀਤੀ ਹੈ। ਰਾਜ ਕੁੰਦਰਾ ਦੇ ਵਕੀਲ ਨੇ ਕਿਹਾ ਕਿ ਅਸੀਂ ਕਾਨੂੰਨ ਦੀ ਬਣਦੀ ਪ੍ਰਕਿਰਿਆ ਦਾ ਪਾਲਣ ਕਰਨ ਲਈ ਅਦਾਲਤ ਵਿੱਚ ਪੇਸ਼ ਹੋਵਾਂਗੇ।