ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਰੋਬਾਰੀ ਰਾਜ ਕੁੰਦਰਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਕੁੰਦਰਾ ਦੀ 97 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ ਬਿਟਕੁਆਇਨ ਘੁਟਾਲੇ ਨਾਲ ਜੁੜੇ ਇਕ ਮਾਮਲੇ ‘ਚ ਕੀਤੀ ਗਈ ਹੈ।
ਕੇਂਦਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਕਾਰੋਬਾਰੀ ਕੋਲ ਅਜੇ ਵੀ 285 ਬਿਟਕੁਆਇਨ ਹਨ ਜਿਨ੍ਹਾਂ ਦੀ ਕੀਮਤ ਇਸ ਸਮੇਂ 150 ਕਰੋੜ ਰੁਪਏ ਤੋਂ ਵੱਧ ਹੈ। ਕੁੰਦਰਾ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਹਨ। ਸਾਲ 2021 ‘ਚ ਸਾਹਮਣੇ ਆਏ ਪੋਰਨੋਗ੍ਰਾਫੀ ਮਾਮਲੇ ‘ਚ ਵੀ ਕੁੰਦਰਾ ਦਾ ਨਾਂ ਸਾਹਮਣੇ ਆਇਆ ਸੀ। ਇਸ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ। ਹਾਲਾਂਕਿ ਬਾਅਦ ‘ਚ ਉਸ ਨੂੰ ਜ਼ਮਾਨਤ ਮਿਲ ਗਈ ਸੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਮੀਡੀਆ ਰਿਪੋਰਟਾਂ ਮੁਤਾਬਕ ਕੁੰਦਰਾ ਦੀਆਂ ਉਨ੍ਹਾਂ ਜਾਇਦਾਦਾਂ ‘ਚ ਸ਼ੈਟੀ ਦਾ ਬੰਗਲਾ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਈਡੀ ਨੇ ਅਟੈਚ ਕੀਤਾ ਹੈ। ਕਾਰੋਬਾਰੀ ਖਿਲਾਫ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਯਾਨੀ ਪੀਐਮਐਲਏ, 2002 ਦੇ ਤਹਿਤ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਸ਼ੈੱਟੀ ਦੀ ਇੰਡੀਅਨ ਪ੍ਰੀਮੀਅਰ ਲੀਗ ਯਾਨੀ IPL ਟੀਮਰਾਜਸਥਾਨ ਰਾਇਲਜ਼’ਚ ਵੀ ਹਿੱਸੇਦਾਰੀ ਸੀ । ਬਿਟਕੁਆਇਨ ਪੋਂਜੀ ਘੁਟਾਲੇ ‘ਚ ਕੁੰਦਰਾ ਖਿਲਾਫ ਈਡੀ ਨੇ ਕਾਰਵਾਈ ਕੀਤੀ ਹੈ। ਅਟੈਚ ਕੀਤੀਆਂ ਜਾਇਦਾਦਾਂ ਵਿੱਚ ਪੁਣੇ ਸਥਿਤ ਬੰਗਲਾ ਅਤੇ ਇਕੁਇਟੀ ਸ਼ੇਅਰ ਵੀ ਸ਼ਾਮਲ ਹਨ।