ਰਾਜਾ ਵੜਿੰਗ ਨੇ ਲਾਈਵ ਹੋ ਕੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਮੈਂ 11 ਵਜੇ ਨੋਮੀਨੇਸ਼ਨ ਪੱਤਰ ਦਾਖਲ ਕਰਨੇ ਸਨ। ਇਸ ਲਈ ਸਾਰਿਆਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਵੀ ਦਿੱਤਾ ਗਿਆ ਸੀ ਤੇ ਉਮੀਦ ਹੈ ਕਿ ਲੁਧਿਆਣੇ ਵਾਲਿਆਂ ਨੇ ਇਸ ਲਈ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਹੋਣਗੀਆਂ। ਪਰ ਭਲਕੇ ਪੰਜਾਬ ਦੇ ਮਸ਼ਹੂਰ ਲੇਖਕ, ਕਵੀ ਤੇ ਸ਼ਾਇਰ ਸੁਰਜੀਤ ਪਾਤਰ ਜਿਨ੍ਹਾਂ ਨੇ ਪੰਜਾਬ ਤੇ ਪੰਜਾਬੀਅਤ ਨੂੰ ਦੁਨੀਆ ਭਰ ਵਿਚ ਰੌਸ਼ਨ ਕੀਤਾ, ਦਾ ਅੰਤਿਮ ਸਸਕਾਰ ਹੈ।
ਇਹ ਵੀ ਪੜ੍ਹੋ : ਰੇਲਵੇ ਲਾਈਨਾਂ ‘ਤੇ ਜਾ ਮਾਂ-ਧੀ ਨੇ ਕੀਤਾ ਖੌ/ਫ਼ਨਾ.ਕ ਕੰਮ, ਦੋਵਾਂ ਦੇ ਮੌਕੇ ‘ਤੇ ਮੁੱਕੇ ਸਾਹ
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸੁਰਜੀਤ ਪਾਤਰ ਸਾਡੇ ਵਿਚ ਨਹੀਂ ਰਹੇ। ਕੱਲ੍ਹ ਉਨ੍ਹਾਂ ਦਾ ਅੰਤਿਮ ਸਸਕਾਰ ਰੱਖਿਆ ਗਿਆ ਹੈ। ਇਸ ਲਈ ਨਾਮਜ਼ਦਗੀ ਕਾਗਜ਼ ਉਹ ਸ਼ਾਂਤਮਈ ਤਰੀਕੇ ਦੇ ਨਾਲ ਭਰਨਗੇ। ਇਸ ਲਈ ਸਮੁੱਚੇ ਭਰਾਵਾਂ ਨੂੰ ਬੇਨਤੀ ਕਰਦਾ ਹਾਂ ਕਿ ਰੋਡ ਸ਼ੋਅ ਦਾ ਪ੍ਰੋਗਰਾਮ ਕੈਂਸਲ ਕੀਤਾ ਜਾ ਰਿਹਾ ਹੈ। ਮੈਂ ਸੁਰਜੀਤ ਪਾਤਰ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋ ਕੇ ਫਿਰ ਨਾਮਜ਼ਦਗੀ ਕਾਗਜ਼ ਭਰਾਂਗੇ।
ਵੀਡੀਓ ਲਈ ਕਲਿੱਕ ਕਰੋ -: