ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਵਿਚ ਪਾਰਟੀ ਦੀ ਹਾਰ ਨੂੰ ਮੰਨਦੇ ਹੋਏ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਇਸ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿੱਤ ਵਧਾਈ ਦਿੱਤੀ ਹੈ। ਰਿੰਕੂ ਨੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਤੋਂ 56691 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 3,02,097 ਵੋਟਾਂ ਮਿਲੀਆਂ, ਜਦਕਿ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 2,43,450 ਵੋਟਾਂ ਮਿਲੀਆਂ। ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 1,58,354 ਅਤੇ ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 1,34,706 ਵੋਟਾਂ ਮਿਲੀਆਂ। ਇਸ ਤਰ੍ਹਾਂ ਸੁਸ਼ੀਲ ਰਿੰਕੂ 58,691 ਵੋਟਾਂ ਨਾਲ ਜੇਤੂ ਰਹੇ। ਇਸੇ ਤਰ੍ਹਾਂ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੂੰ 20354, ਨੋਟਾ ਨੂੰ 6656 ਅਤੇ ਨੀਟੂ ਸ਼ਟਰਾਂਵਾਲਾ ਨੂੰ 4599 ਵੋਟਾਂ ਮਿਲੀਆਂ।
ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ‘ਅਸੀਂ ਨਿਮਰਤਾ ਨਾਲ ਫਤਵਾ ਸਵੀਕਾਰ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਸਮਰਥਕਾਂ ਅਤੇ ਸੂਬਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਦਾ ਉਪ-ਚੋਣਾਂ ਵਿੱਚ ਸਖ਼ਤ ਮਿਹਨਤ ਅਤੇ ਯਤਨਾਂ ਲਈ ਧੰਨਵਾਦ ਕਰਦਾ ਹਾਂ। ਮੈਂ ਸੁਸ਼ੀਲ ਰਿੰਕੂ ਅਤੇ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ। ਦੱਸ ਦੇਈਏ ਕਿ ਜਨਵਰੀ ਵਿੱਚ ਕਰਮਜੀਤ ਕੌਰ ਦੇ ਪਤੀ ਅਤੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋਣ ਕਾਰਨ ਇਸ ਸੀਟ ਲਈ ਉਪ ਚੋਣ ਜ਼ਰੂਰੀ ਹੋ ਗਈ ਸੀ। ਸਵੇਰੇ ਅੱਠ ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ।
ਇਹ ਵੀ ਪੜ੍ਹੋ : ਜਿੱਤ ‘ਤੇ ਸੁਸ਼ੀਲ ਰਿੰਕੂ ਨੇ ਜਲੰਧਰ ਵਾਲਿਆਂ ਦਾ ਕੀਤਾ ਧੰਨਵਾਦ, ਬੋਲੇ- ‘ਲੋਕ ਸਭਾ ‘ਚ ਤੁਹਾਡੇ ਮੁਤਾਬਕ ਕਰਾਂਗਾ ਤਰਜਮਾਨੀ’
‘ਆਪ’ ਦੇ ਉਮੀਦਵਾਰ ਰਿੰਕੂ ਨੇ ਗਿਣਤੀ ਦੇ ਸ਼ੁਰੂ ਤੋਂ ਹੀ ਆਪਣੇ ਨੇੜਲੇ ਵਿਰੋਧੀ ‘ਤੇ ਲਗਾਤਾਰ ਬੜ੍ਹਤ ਬਣਾਈ ਰੱਖੀ ਸੀ। ਜ਼ਿਮਨੀ ਚੋਣ ਵਿੱਚ 19 ਉਮੀਦਵਾਰ ਮੈਦਾਨ ਵਿੱਚ ਸਨ ਅਤੇ 54.70 ਫੀਸਦੀ ਵੋਟਿੰਗ ਹੋਈ ਸੀ। ਜ਼ਿਕਰਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ‘ਚ ਇਸ ਸੀਟ ‘ਤੇ 63.04 ਫੀਸਦੀ ਪੋਲਿੰਗ ਹੋਈ ਸੀ। ਜਲੰਧਰ ਜ਼ਿਮਨੀ ਚੋਣ ‘ਚ ਵੋਟ ਫੀਸਦੀ ਦੇ ਮਾਮਲੇ ‘ਚ ਵੀ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।
ਕਾਂਗਰਸ ਦਾ ਗੜ੍ਹ ਮੰਨੇ ਜਾਂਦੇ ਇਸ ਵਿਧਾਨ ਸਭਾ ਹਲਕੇ ਵਿੱਚ ਸੱਤਾਧਾਰੀ ਉਮੀਦਵਾਰ 58 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ ਰਿਹਾ। ਪਾਰਟੀ 34.05 ਵੋਟਾਂ ਨਾਲ ਅੱਗੇ ਹੈ। ਇਸ ਤੋਂ ਬਾਅਦ ਕਾਂਗਰਸ 27.44 ਫੀਸਦੀ ਵੋਟਾਂ ਨਾਲ ਦੂਜੇ ਨੰਬਰ ‘ਤੇ ਹੈ। ਅਕਾਲੀ-ਬਸਪਾ ਨੂੰ 17.85 ਫੀਸਦੀ ਅਤੇ ਭਾਜਪਾ ਨੂੰ 15.19 ਫੀਸਦੀ ਵੋਟਾਂ ਮਿਲੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: