ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿੱਚ ਕਾਂਗਰਸ ਨੂੰ ਮੁੜ ਸੁਰਜੀਤ ਕਰਨ ਲਈ ਪਾਰਟੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹਿਰੀ ਖੇਤਰਾਂ ਲਈ ਕਮੇਟੀ ਦਾ ਗਠਨ ਕੀਤਾ ਹੈ।
ਕਮੇਟੀ ਵਿੱਚ 29 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦੋ ਕੌਂਸਲਰਾਂ ਤੋਂ ਲੈ ਕੇ ਕਈ ਲੋਕ ਇਸ ਵਿੱਚ ਸ਼ਾਮਲ ਹਨ। ਇਨ੍ਹਾਂ ਸਾਰੇ ਮੈਂਬਰਾਂ ਦਾ ਏਰੀਆ ਵੰਡਿਆ ਗਿਆ ਹੈ। ਇਹ ਲੋਕ ਹੁਣ ਆਪਣੇ ਇਲਾਕੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਹ ਆਪਣੇ ਇਲਾਕੇ ਵਿੱਚ ਪਾਰਟੀ ਦਾ ਚਿਹਰਾ ਵੀ ਹਣਨਗੇ। ਹਾਲਾਂਕਿ ਇਹ ਕਮੇਟੀ 15 ਜਨਵਰੀ ਤੱਕ ਬਣਾਈ ਗਈ ਸੀ। ਪਰ ਪਾਰਟੀ ਵੱਲੋਂ ਬੁੱਧਵਾਰ ਨੂੰ ਇਸ ਸਬੰਧੀ ਸੂਚੀ ਜਾਰੀ ਕਰ ਦਿੱਤੀ ਗਈ।
ਦਰਅਸਲ, ਪਟਿਆਲਾ ਸ਼ੁਰੂ ਤੋਂ ਹੀ ਕਾਂਗਰਸ ਲਈ ਬਹੁਤ ਅਹਿਮ ਰਿਹਾ ਹੈ। ਕਿਉਂਕਿ ਦੋ ਦਹਾਕਿਆਂ ਤੋਂ ਪਟਿਆਲਾ ਵਿੱਚ ਕਾਂਗਰਸ ਦੀ ਪਛਾਣ ਕੈਪਟਨ ਅਮਰਿੰਦਰ ਸਿੰਘ ਨਾਲ ਸੀ। ਪਰ ਜਿਨ੍ਹਾਂ ਹਾਲਾਤਾਂ ਵਿੱਚ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿਣਾ ਪਿਆ, ਇਸ ਤੋਂ ਬਾਅਦ ਉਹ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ ਮੈਦਾਨ ਵਿੱਚ ਉਤਰੇ। ਅਸਲ ਵਿਚ ਕਾਂਗਰਸ ਇਸ ਤੋਂ ਬਾਅਦ ਹੀ ਟੁੱਟ ਗਈ। ਕੁਝ ਲੋਕਾਂ ਨੇ ਕੈਪਟਨ ਦੀ ਪਾਰਟੀ ਤਾਂ ਕੁਝ ਵਰਕਰਾਂ ਤੇ ਸਮਰਥਕਾਂ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ।
ਪਤੀ ਦੇ ਕਾਂਗਰਸ ਛੱਡਣ ਤੋਂ ਬਾਅਦ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣ ਜਿੱਤਣ ਵਾਲੀ ਪ੍ਰਨੀਤ ਕੌਰ ਨੇ ਵੀ ਪਾਰਟੀ ਤੋਂ ਦੂਰੀ ਬਣਾ ਲਈ ਸੀ। ਉਨ੍ਹਾਂ ਨੇ ਕਾਂਗਰਸ ਦੀਆਂ ਮੀਟਿੰਗਾਂ ਵਿਚ ਜਾਣਾ ਵੀ ਬੰਦ ਕਰ ਦਿੱਤਾ ਸੀ, ਜਿਸ ਕਾਰਨ ਪਾਰਟੀ ਵਰਕਰ ਵੀ ਫੈਸਲਾ ਨਹੀਂ ਕਰ ਪਾ ਰਹੇ ਸਨ ਕਿ ਕਿਹੜਾ ਰਾਹ ਚੁਣਨਾ ਹੈ। ਜਦੋਂਕਿ ਹੁਣ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ : ਹੁਣ ਰੈਵੇਨਿਊ ਦੀ ਲੀਕੇਜ ‘ਤੇ ਲੱਗੇਗੀ ਲਗਾਮ, ਮਾਨ ਸਰਕਾਰ ਚੁੱਕਣ ਜਾ ਰਹੀ ਇਹ ਕਦਮ
ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੋਕ ਸਭਾ ਚੋਣਾਂ ਦੀ ਰਣਨੀਤੀ ਉਲੀਕਣ ਲਈ ਪਟਿਆਲਾ ਪੁੱਜੇ ਸਨ। ਜਦੋਂ ਮੀਡੀਆ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਪ੍ਰਨੀਤ ਕੌਰ ਕਾਂਗਰਸ ਵਿੱਚ ਹਨ। ਇਸ ‘ਤੇ ਵੜਿੰਗ ਦਾ ਜਵਾਬ ਸੀ ਕਿ ਪ੍ਰਨੀਤ ਕੌਰ ਕਾਂਗਰਸ ‘ਚੋਂ ਮੁਅੱਤਲ ਹੈ। ਨਾਲ ਹੀ ਇਹ ਵੀ ਕਿਹਾ ਕਿ ਇਸ ਵਾਰ ਉਹ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇ। ਅਜਿਹੇ ‘ਚ ਪਾਰਟੀ ਨੂੰ ਨਵੇਂ ਚਿਹਰੇ ਦੀ ਤਲਾਸ਼ ਹੈ। ਇਸ ਦੇ ਨਾਲ ਹੀ ਚਰਚਾ ਹੈ ਕਿ ਕਾਂਗਰਸ ਪਾਰਟੀ ਇਸ ਸੀਟ ‘ਤੇ ਕੁਝ ਨਵਾਂ ਤਜਰਬਾ ਕਰਨ ਦੀ ਤਿਆਰੀ ਕਰ ਰਹੀ ਹੈ। ਇੱਥੇ ਉਮੀਦਵਾਰ ਦਾ ਐਲਾਨ ਕਰਨ ਸਮੇਂ ਸਰਪ੍ਰਾਈਜ਼ ਦਿੱਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ –