ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ‘ਤੇ ਬੀਤੇ ਦਿਨ ਅੱਥਰੂ ਗੈਸ ਦੇ ਦੇ ਗੋਲੇ ਸੁੱਟੇ ਗਏ ਅਤੇ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ‘ਤੇ ਹਮਲਾ ਵੀ ਕੀਤਾ ਕੀਤਾ ਗਿਆ, ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ। ਇਨ੍ਹਾਂ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਪਹੁੰਚੇ।
ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਨਾਲ ਇਸ ਤਰ੍ਹਾਂ ਹਿੰਸਕ ਵਿਵਹਾਰ ਕੀਤਾ ਗਿਆ ਜਿਵੇਂ ਉਹ ਅੱਤਵਾਦੀ ਹੋਣ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕਿਸਾਨਾਂ ਨੂੰ MSP ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੂਰਾ ਸਮਰਥਨ ਦਿੰਦੇ ਹਾਂ।
ਦੱਸ ਦੇਈਏ ਕਿ ਕੇਂਦਰ ਸਰਕਾਰ ਖਿਲਾਫ ਦਿੱਲੀ ਤੱਕ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ ‘ਚ ਪੰਜਾਬ ਕਾਂਗਰਸ ਅੱਗੇ ਆਈ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਨੂੰਨੀ ਟੀਮ ਦੇ ਮੁਖੀ ਵਿਪਨ ਘਈ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਬੀਤੇ ਦਿਨ ਇਹ ਐਲਾਨ ਕੀਤਾ।
ਇਹ ਵੀ ਪੜ੍ਹੋ : ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਬੋਲੇ-‘MSP ਕਾਨੂੰਨ ਜਲਦਬਾਜ਼ੀ ‘ਚ ਨਹੀਂ ਲਿਆਂਦਾ ਜਾ ਸਕਦਾ’
ਉਨ੍ਹਾਂ ਦੱਸਿਆ ਕਿ ਭਾਵੇਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਉਨ੍ਹਾਂ ਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਣਗੀਆਂ। ਅਜਿਹੀ ਸਥਿਤੀ ਵਿੱਚ ਭਾਵੇਂ ਅਸੀਂ ਅੰਦੋਲਨ ਵਿੱਚ ਨਹੀਂ ਜਾਵਾਂਗੇ ਪਰ ਉਨ੍ਹਾਂ ਦਾ ਨੈਤਿਕ ਸਮਰਥਨ ਕਿਸਾਨਾਂ ਦੇ ਨਾਲ ਰਹੇਗਾ। ਉਨ੍ਹਾਂ ਨੇ ਕਿਸਾਨਾਂ ਨੂੰ 24 ਘੰਟੇ ਕਾਨੂੰਨੀ ਸਹਾਇਤਾ ਪੂਰੀ ਤਰ੍ਹਾਂ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਹੈਲਪਲਾਈਨ ਨੰਬਰ 82838-35469 ਜਾਰੀ ਕੀਤਾ ਗਿਆ ਹੈ। ਜਿਸ ‘ਤੇ ਕਾਲ ਕਰਨ ਤੋਂ ਬਾਅਦ ਪੀੜਤ ਨੂੰ ਤੁਰੰਤ ਮਦਦ ਮਿਲੇਗੀ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਾਡੀ ਪੂਰੀ ਟੀਮ ਹੈ।
ਵੀਡੀਓ ਲਈ ਕਲਿੱਕ ਕਰੋ –