ਪੰਜਾਬੀ ਕਵੀ ਤੇ ਸਾਹਿਤਕਾਰ ਸੁਰਜੀਤ ਪਾਤਰ ਦਾ ਸੋਮਵਾਰ ਨੂੰ ਲੁਧਿਆਣਾ ਵਿੱਚ ਸਸਕਾਰ ਕਰ ਦਿੱਤਾ ਗਿਆ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਅਤੇ ਰੋਡ ਸ਼ੋਅ ਕਰਨ ਦਾ ਪ੍ਰੋਗਰਾਮ ਸੀ। ਜਿਸ ਨੂੰ ਉਨ੍ਹਾਂ ਨੇ ਰੱਦ ਕਰ ਦਿੱਤਾ।
raja warring roadshow cancel
ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੇ ਸਮਰਥਕਾਂ ਨੂੰ ਦੱਸਿਆ ਕਿ ਉਹ ਅੱਜ ਰੋਡ ਸ਼ੋਅ ਨਹੀਂ ਕਰਨਗੇ। ਵੜਿੰਗ ਨੇ ਰੋਡ ਸ਼ੋਅ ਲਈ ਆਪਣੇ ਸਮਰਥਕਾਂ ਵੱਲੋਂ ਕੀਤੀਆਂ ਤਿਆਰੀਆਂ ਲਈ ਮੁਆਫੀ ਮੰਗੀ। ਉਨ੍ਹਾਂ ਦੱਸਿਆ ਕਿ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਕਾਰਨ ਇਹ ਰੋਡ ਸ਼ੋਅ ਰੱਦ ਕਰਨਾ ਪਿਆ।
ਰਾਜਾ ਵੜਿੰਗ ਨੇ ਕਿਹਾ ਕਿ ਉਹ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਹੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਵਿਧਾਇਕ ਸ਼ਾਮਲ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਨੂੰ ਵੀ ਇਕੱਠੇ ਹੋਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਦੇਸ਼ ਦੀ ਪਾਰਲੀਮੈਂਟ ਵਿੱਚ ਜਾਣ ਦਾ ਮੌਕਾ ਮਿਲਿਆ ਤਾਂ ਉਹ ਪੂਰੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਉਠਾਉਣਗੇ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























