ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੇਸ਼ੱਕ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਦਾ ਦੌਰ ਜਾਰੀ ਹੈ ਕਿ ਜਵੰਦਾ ਠੀਕ-ਠਾਕ ਸਾਡੇ ਵਿਚਕਾਰ ਆ ਜਾਣ ਪਰ ਇਨ੍ਹਾਂ ਸਭ ਦ ਵਿਚਾਲੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਰਾਜਵੀਰ ਜਵੰਦਾ 10 ਦਿਨਾਂ ਤੋਂ ਵੈਂਟੀਲੇਟਰ ਸਪੋਰਟ ‘ਤੇ ਹਨ ਤੇ ਉਨ੍ਹਾਂ ਦੇ ਜੱਦੀ ਪਿੰਡ ‘ਚ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਰੱਖਵਾਇਆ ਜਾਵੇਗਾ ਤੇ ਰਾਜਵੀਰ ਜਵੰਦਾ ਦੀ ਚੜ੍ਹਦੀ ਕਲ੍ਹਾ ਲਈ ਅਰਦਾਸਾਂ ਦਾ ਦੌਰ ਜਾਰੀ ਹੈ। ਫੋਰਟਿਸ ਹਸਪਤਾਲ ਵਲੋਂ ਰਾਜਵੀਰ ਦੀ ਸਿਹਤ ਨੂੰ ਲੈਕੇ ਹੁਣ ਮੈਡੀਕਲ ਬੁਲੇਟਿਨ ਜਾਰੀ ਨਹੀਂ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅੱਜ ਸੂਬੇ ਭਰ ‘ਚ ਕਰੇਗੀ ਮੁਜ਼ਹਾਰੇ, ਹੜ੍ਹ ਪੀੜ੍ਹਤਾਂ ਨੂੰ ਜਲਦ ਮੁਆਵਜ਼ਾ ਦੇਣ ਦੀ ਕਰ ਰਹੇ ਮੰਗ
ਰਾਜਵੀਰ ਜਵੰਦਾ 27 ਸਤੰਬਰ ਨੂੰ ਹਿਚਮਾਲ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੋਂ ਬਾਅਦ, ਉਨ੍ਹਾਂ ਨੂੰ ਪਹਿਲਾਂ ਪੰਚਕੂਲਾ ਲਿਜਾਇਆ ਗਿਆ ਅਤੇ ਫਿਰ, ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ, ਤਾਂ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ, ਉਨ੍ਹਾਂ ਦੇ ਦਿਮਾਗ ਤੱਕ ਆਕਸੀਜਨ ਦੀ ਘਾਟ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
























