ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਅੱਜ ਖਤਮ ਹੋ ਗਈ ਹੈ ਤੇ ਅੱਜ ਉਸ ਦੀ ਸੁਨਾਰੀਆ ਜੇਲ੍ਹ ਵਿਚ ਵਾਪਸੀ ਹੋਵੇਗੀ। ਦੱਸ ਦੇਈਏ ਕਿ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ 19 ਜਨਵਰੀ ਤੋਂ 50 ਦਿਨ ਦੀ ਪੈਰੋਲ ਮਿਲੀ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਨੂੰ ਪੈਰੋਲ ਨਹੀਂ ਮਿਲੇਗੀ।
ਹਰਿਆਣਾ ਸਰਕਾਰ ਡੇਰਾ ਮੁਖੀ ਰਾਮ ਰਹੀਮ ‘ਤੇ ਕੁਝ ਜ਼ਿਆਦਾ ਹੀ ਮੇਹਰਬਾਨ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਉਸ ਨੂੰ ਕਾਫੀ ਵਾਰ ਪੈਰੋਲ ਮਿਲ ਚੁੱਕੀ ਹੈ ਜਿਸ ਦਾ ਕਿ ਵਿਰੋਧ ਕੀਤਾ ਜਾਂਦਾ ਰਿਹਾ ਹੈ। 2017 ਵਿਚ ਸਜ਼ਾ ਸੁਣਾਏ ਜਾਣ ਦੇ ਬਾਅਦ 9 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਹਾਈਕੋਰਟ ਨੇ ਵੀ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਸੀ ਤੇ ਕਿਹਾ ਸੀ ਕਿ ਬਿਨਾਂ ਅਦਾਲਤ ਦੀ ਇਜਾਜ਼ਤ ਦੇ ਡੇਰਾ ਮੁਖੀ ਨੂੰ ਪੈਰੋਲ ਨਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ICC ਰੈਂਕਿੰਗ ‘ਚ ਭਾਰਤੀ ਟੀਮ ਬਣੀ ਬੇਤਾਜ ਬਾਦਸ਼ਾਹ, ਤਿੰਨੋਂ ਫਾਰਮੈਟ ‘ਚ ਹਾਸਲ ਕੀਤਾ ਨੰਬਰ-1 ਦਾ ਤਾਜ
ਹਾਈਕੋਰਟ ਵਿਚ ਸੁਣਵਾਈ ਦੌਰਾਨ ਬੈਂਚ ਨੇ ਹਰਿਆਣਾ ਸਰਕਾਰ ਨੂੰ ਪੁੱਛਿਆ ਕਿ ਹੋਰ ਕਿੰਨੇ ਕੈਦੀਆਂ ਨੂੰ ਰਾਮ ਰਹੀਮ ਵਾਂਗ ਪੈਰੋਲ ਦਿੱਤੀ ਗਈ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਇਸ ਸਬੰਧੀ ਜਾਣਕਾਰੀ ਮੰਗੀ ਹੈ ਤੇ ਅਗਲੀ ਸੁਣਵਾਈ ਵਿਚ ਖੱਟਰ ਸਰਕਾਰ ਵੱਲੋਂ ਇਸ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇਗੀ।
ਅਦਾਲਤ ਵਿਚ ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟੀਸ਼ਨ ਦਾਇਰ ਕਰਦਿਆਂ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਕੀਤੇ ਜਾਣ ਦਾ ਵਿਰੋਧ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: