ਈਨਾਡੂ ਅਤੇ ਰਾਮੋਜੀ ਫਿਲਮ ਸਿਟੀ ਦੇ ਸੰਸਥਾਪਕ ਰਾਮੋਜੀ ਰਾਓ ਦੀ ਸ਼ਨੀਵਾਰ ਸਵੇਰੇ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਦੇ-ਹਾਂਤ ਹੋ ਗਿਆ। ਉਨ੍ਹਾਂ ਨੇ 87 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੁਆਰਾ ਸਥਾਪਿਤ ਹੈਦਰਾਬਾਦ ਦੀ ਰਾਮੋਜੀ ਫਿਲਮ ਸਿਟੀ ਦੱਖਣੀ ਅਤੇ ਬਾਲੀਵੁੱਡ ਫਿਲਮਾਂ ਲਈ ਇੱਕ ਵੱਡਾ ਪਲੇਟਫਾਰਮ ਹੈ। ਇਹ ਫਿਲਮ ਸਿਟੀ ਕਈ ਸੌ ਏਕੜ ਵਿੱਚ ਫੈਲੀ ਹੋਈ ਹੈ ਅਤੇ ਇੱਥੇ ਹੁਣ ਤੱਕ ਹਜ਼ਾਰਾਂ ਫਿਲਮਾਂ ਦੀ ਸ਼ੂਟਿੰਗ ਹੋ ਚੁੱਕੀ ਹੈ।
ਤੇਲੰਗਾਨਾ ਭਾਜਪਾ ਦੇ ਮੁਖੀ ਜੀ ਕਿਸ਼ਨ ਰੈੱਡੀ ਨੇ ਰਾਓ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਰਾਮੋਜੀ ਰਾਓ ਦੇ ਦੇਹਾਂਤ ‘ਤੇ ਬਹੁਤ ਦੁਖੀ ਹਨ। ਪੱਤਰਕਾਰੀ ਅਤੇ ਤੇਲਗੂ ਮੀਡੀਆ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਸ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਦੱਸ ਦੇਈਏ ਕਿ ਰਾਮੋਜੀ ਰਾਓ ਦਾ ਹੈਦਰਾਬਾਦ ਦੇ ਸਟਾਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। 5 ਜੂਨ ਨੂੰ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।