ਹਿਮਾਚਲ ਦੇ ਸ਼ਿਮਲਾ ‘ਚ ਪੰਜਾਬ ਦੀ ਇੱਕ ਮਹਿਲਾ ਮਾਡਲ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੀ ਰਹਿਣ ਵਾਲੀ ਪੀੜਤਾ ਨੇ ਨਿਊ ਸ਼ਿਮਲਾ ਮਹਿਲਾ ਥਾਣੇ ‘ਚ ਐੱਫ.ਆਈ.ਆਰ. ਦਰਜ ਕਰਵਾਈ ਹੈ। ਉਸ ਨੇ ਲੁਧਿਆਣਾ ਦੇ ਜਗਤਾਰ ਸਿੰਘ ਸੰਧੂ ‘ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਲਾਏ ਹਨ।
ਪੁਲਿਸ ਨੇ ਜਬਰ-ਜਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤਾ ਨੇ ਦੱਸਿਆ ਕਿ ਉਹ 22 ਦਸੰਬਰ ਨੂੰ ਸ਼ੂਟਿੰਗ ਲਈ ਸ਼ਿਮਲਾ ਆਈ ਸੀ ਅਤੇ ਰਾਤ ਨੂੰ ਸ਼ਿਮਲਾ ਦੇ ਇਕ ਹੋਟਲ ‘ਚ ਰੁਕੀ ਸੀ। ਇਸ ਦੌਰਾਨ ਜਗਤਾਰ ਸਿੰਘ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। 23 ਸਾਲਾਂ ਪੀੜਤ ਮਾਡਲ ਨੇ ਬੁੱਧਵਾਰ ਨੂੰ ਨਿਊ ਸ਼ਿਮਲਾ ਮਹਿਲਾ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ : ਕੈਨੇਡਾ ਦੇ ਪਹਿਲੇ ਭਾਰਤੀ ਮੂਲ ਦੇ ਡਾ.ਗੁਰਦੇਵ ਸਿੰਘ ਗਿੱਲ ਦਾ ਹੋਇਆ ਦੇਹਾਂਤ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਐਸਐਚਓ ਮਹਿਲਾ ਥਾਣਾ ਜੋਤੀ ਨੇ ਦੱਸਿਆ ਕਿ ਪੁਲੀਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਅੱਜ ਮਹਿਲਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਦੀ ਟੀਮ ਜਲਦ ਹੀ ਦੋਸ਼ੀ ਨੂੰ ਫੜਨ ਲਈ ਪੰਜਾਬ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”