ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਲੁਧਿਆਣਾ ਤੋਂ ਮੌਜੂਦਾ ਸਾਂਸਦ ਤੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਅਚਾਨਕ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਖਬਰ ਨਾਲ ਪੰਜਾਬ ਦੀ ਸਿਆਸਤ ਵਿਚ ਭੂਚਾਲ ਆ ਗਿਆ। ਦਿੱਲੀ ਵਿਚ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਬਿੱਟੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਸਭ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਮੈਂ ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ ‘ਤੇ ਗੱਲ ਕੀਤੀ ਤਾਂ ਮੈਨੂੰ ਹਾਂ-ਪੱਖੀ ਸਮਰਥਨ ਹੀ ਮਿਲਿਆ। ਉਨ੍ਹਾਂ ਨੂੰ ਪੰਜਾਬ ਬਹੁਤ ਪਸੰਦ ਹੈ ਤੇ ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਜਿਸ ਲਈ ਇਕ ਪੁਲ ਦੀ ਲੋੜ ਹੈ ਤੇ ਉਹ ਪੁਲ ਦਾ ਕੰਮ ਕਰਨਗੇ।
ਇਹ ਵੀ ਪੜ੍ਹੋ : ਪਠਾਨਕੋਟ ਪੁਲਿਸ ਨੇ ਬਾਈਕ ਚੋਰਾਂ ਦੇ ਗਿ.ਰੋਹ ਦਾ ਕੀਤਾ ਪਰਦਾ/ਫਾਸ਼, 12 ਮੋਟਰਸਾਇਕਲ ਸਣੇ ਤਿੰਨ ਕਾਬੂ
ਉਨ੍ਹਾਂ ਕਿਹਾ ਕਿ ਅੱਗੇ ਵੀ ਮੋਦੀ ਸਰਕਾਰ ਹੀ ਆਏਗੀ। ਪੰਜਾਬ ਦੇ ਕਿਸਾਨਾਂ ਲਈ, ਪੰਜਾਬ ਦੇ ਦੁਕਾਨਦਾਰਾਂ ਲਈ, ਪੰਜਾਬ ਦੇ ਉਦਯੋਗ ਦਾ ਅੱਜ ਹੱਥ ਥਾਮਣ ਦੀ ਲੋੜ ਹੈ। ਉਹ ਕੇਂਦਰ ਸਰਕਾਰ ਤੇ ਪੰਜਾਬ ਦੇ ਵਿਚ ਕੜੀ ਦਾ ਕੰਮ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: