ਲੋਕ ਸਭਾ ਚੋਣਾਂ ਵਿਚਾਲੇ ਲੁਧਿਆਣਾ ਵਿਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਹਾਲ ਹੀ ਵਿਚ ਬੀਜੇਪੀ ਵਿਚ ਸ਼ਾਮਲ ਹੋਏ ਰਵਨੀਤ ਬਿੱਟੂ ਦੇ ਕਰੀਬੀ ਪਰਵਿੰਦਰ ਸਿੰਘ ਗਿੱਲ (ਲਾਪੜਾਂ) ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਪਹਿਲਾਂ ਉਸ ਨੇ ਸੂਬਾ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਵੱਡੇ ਇਲਜ਼ਾਮ ਲਾਏ ਹਨ।
ਰਾਹੁਲ ਗਾਂਧੀ ਨੂੰ ਲਿਖੇ ਆਪਣੇ ਅਸਤੀਫੇ ਵਿਚ ਪਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੇਰੇ ਅਸਤੀਫ਼ੇ ਦਾ ਮੁੱਖ ਕਾਰਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹਨ ਜੋ ਬਹੁਤ ਹੰਕਾਰੀ ਹਨ ਅਤੇ ਕੋਈ ਦੂਰਅੰਦੇਸ਼ੀ ਨਹੀਂ ਹਨ, ਜਿਸ ਕਾਰਨ ਸੂਬੇ ਵਿੱਚ ਪਾਰਟੀ ਦੀ ਤਬਾਹੀ ਹੋਈ ਹੈ।
ਉਸ ਨੇ ਅੱਗੇ ਕਿਹਾ ਕਿ ਰਾਹੁਲ ਜੀ ਤੁਸੀਂ ਕਾਂਗਰਸ ਲੀਡਰਸ਼ਿਪ ਦੇ ਸਿਖਰ ‘ਤੇ ਹੁੰਦੇ ਹੋਏ ਸੂਬੇ ਦੀ ਜ਼ਮੀਨੀ ਹਕੀਕਤ ਤੋਂ ਅਣਜਾਣ ਹੋ ਅਤੇ ਪਾਰਟੀ ਦੀ ਰੀੜ੍ਹ ਦੀ ਹੱਡੀ ਬਣੇ ਵਰਕਰਾਂ ਦੀ ਦੁਰਦਸ਼ਾ ਤੋਂ ਅਣਜਾਣ ਹੋ।
ਇਹ ਵੀ ਪੜ੍ਹੋ : ਜੇਲ੍ਹ ‘ਚੋਂ ਬਾਹਰ ਆਉਣ ਮਗਰੋਂ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਜਰੀਵਾਲ, CM ਮਾਨ ਸਣੇ ਟੇਕਿਆ ਮੱਥਾ
ਪਰਵਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਵਰਕਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੋ ਅਤੇ ਆਪਣੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਕਾਬੂ ਕਰੋ। ਲੀਡਰਾਂ ਦੀ ਬਜਾਏ ਵਰਕਰਾਂ ਨਾਲ ਮਿਲ ਕੇ ਹਕੀਕਤ ਵਿੱਚ ਰਹੋ।
ਵੀਡੀਓ ਲਈ ਕਲਿੱਕ ਕਰੋ -: