Delighted at the passage of The Constitution (One Hundred and Twenty-Eighth Amendment) Bill, 2023 in the Lok Sabha with such phenomenal support. I thank MPs across Party lines who voted in support of this Bill.
The Nari Shakti Vandan Adhiniyam is a historic legislation which…
— Narendra Modi (@narendramodi) September 20, 2023
ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ, “ਕਿਸੇ ਵੀ ਸੰਸਦ ਮੈਂਬਰ ਲਈ ਆਪਣੀ ਪਾਰਲੀਮਾਨੀ ਪਾਰੀ ਦੀ ਸ਼ੁਰੂਆਤ ਕਰਨ ਲਈ ਉਸ ਬਿੱਲ ਨੂੰ ਪਾਸ ਕਰਨ ਤੋਂ ਵਧੀਆ ਤਰੀਕਾ ਕੀ ਹੋ ਸਕਦਾ ਹੈ ਜਿਸਦੀ ਕਰੋੜਾਂ ਔਰਤਾਂ ਉਡੀਕ ਕਰ ਰਹੀਆਂ ਸਨ।” ਲੋਕ ਸਭਾ ‘ਚ ਬਿੱਲ ਪਾਸ ਹੋਣ ਤੋਂ ਪਹਿਲਾਂ ਲੰਬੀ ਚਰਚਾ ਹੋਈ। ਸੰਵਿਧਾਨ ਬਿੱਲ, 2023, ਜੋ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਪ੍ਰਤੀਸ਼ਤ ਰਾਖਵੇਂਕਰਨ ਦੀ ਵਿਵਸਥਾ ਕਰਦਾ ਹੈ, ‘ਤੇ ਵੀਰਵਾਰ ਨੂੰ ਰਾਜ ਸਭਾ ਵਿੱਚ ਚਰਚਾ ਕੀਤੀ ਜਾਵੇਗੀ। ਰਾਜ ਸਭਾ ‘ਚ ਇਸ ਬਿੱਲ ‘ਤੇ ਚਰਚਾ ਲਈ ਸਾਢੇ ਸੱਤ ਘੰਟੇ ਦਾ ਸਮਾਂ ਤੈਅ ਕੀਤਾ ਗਿਆ ਹੈ।