ਜਲੰਧਰ ‘ਚ ਥਾਣਾ ਡਵੀਜ਼ਨ ਨੰਬਰ 1 ਵਿੱਚ ਟਾਰਚਰ ਅਤੇ ਜ਼ਲੀਲ ਹੋਣ ਤੋਂ ਬਾਅਦ ਸਕੇ ਭਰਾਵਾਂ ਮਾਨਵਜੀਤ ਤੇ ਜਸ਼ਨਦੀਪ ਨੇ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ। ਜਸ਼ਨਦੀਪ ਦੀ ਮ੍ਰਿਤਕ ਦੇਹ ਮਿਲ ਗਈ ਹੈ ਅਤੇ ਉਸ ਦੀ ਪਛਾਣ ਵੀ ਹੋ ਗਈ ਹੈ। ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 1 ਦੇ ਤਤਕਾਲੀ ਇੰਚਾਰਜ ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਤਿੰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਦੇ ਤਹਿਤ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਧਾਰਾ 506 ਦੇ ਤਹਿਤ ਥਾਣਾ ਸਦਰ ਅਤੇ ਪੁਲਿਸ ਨਿਯਮ 34 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਨੇ ਥਾਣੇ ਵਿੱਚ ਮਾਨਵਜੀਤ ਨਾਲ ਕੁੱਟਮਾਰ ਕੀਤੀ ਅਤੇ ਉਸ ਦੀ ਪੱਗ ਵੀ ਲਾਹ ਦਿੱਤੀ। ਦੂਜੇ ਪਾਸੇ ਪਰਿਵਾਰ ਨੇ ਮੰਗ ਕੀਤੀ ਕਿ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਐੱਸਐੱਚਓ ਨਵਦੀਪ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295 ਤਹਿਤ ਕੇਸ ਦਰਜ ਕੀਤਾ ਜਾਵੇ।
ਉਨ੍ਹਾਂ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਜਲੰਧਰ ਡਿਵੀਜ਼ਨ ਨੰਬਰ 1 ਦੇ ਥਾਣਾ ਸਦਰ ਦੇ ਐਸਐਚਓ ਨਵਦੀਪ ਸਿੰਘ ਕੋਲ ਪਰਮਿੰਦਰ ਕੌਰ ਦੇ ਪਰਿਵਾਰਕ ਝਗੜੇ ਦਾ ਮਾਮਲਾ ਸੀ। ਮਾਨਵਦੀਪ ਸਿੰਘ ਵਾਸੀ ਮੁਹੱਲਾ ਅਗਵਾੜ ਕੰਬੋਆ ਜ਼ਿਲ੍ਹਾ ਧਰਮਕੋਟ ਜ਼ਿਲ੍ਹਾ ਮੋਗਾ ਹਾਲ ਵਾਸੀ ਜਲੰਧਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਉਸ ਦੇ ਦੋਸਤ ਦੀ ਭੈਣ ਪਰਮਿੰਦਰ ਕੌਰ ਦਾ ਉਸ ਦੇ ਪਤੀ ਗੁਰਮੀਤ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਹੈ। 16 ਅਗਸਤ ਨੂੰ ਥਾਣਾ ਸਦਰ ਵਿਖੇ ਦੋਵਾਂ ਧਿਰਾਂ ਵਿੱਚ ਬਹਿਸ ਹੋਈ ਸੀ।
ਇਸ ਦੌਰਾਨ ਮੁੰਡੇ ਵਾਲਿਆਂ ਨੇ ਬੇਟੀ ਪਰਮਿੰਦਰ ਕੌਰ ਅਤੇ ਮਾਨਵਜੀਤ ਨਾਲ ਦੁਰਵਿਵਹਾਰ ਕੀਤਾ। ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਵੀ ਥਾਣੇ ਵਿੱਚੋਂ ਬਾਹਰ ਕੱਢ ਦਿੱਤਾ। ਕੁਝ ਸਮੇਂ ਬਾਅਦ ਇੱਕ ਵਿਅਕਤੀ ਮਾਨਵਜੀਤ ਨੂੰ ਐਸਐਚਓ ਨਵਦੀਪ ਸਿੰਘ ਕੋਲ ਲੈ ਗਿਆ। ਕੁਝ ਮਿੰਟਾਂ ਬਾਅਦ ਅੰਦਰੋਂ ਚੀਕਣ ਤੇ ਰੌਲੇ ਦੀ ਆਵਾਜ਼ ਆਈ। ਸਾਡੇ ਸਾਹਮਣੇ ਮਾਨਵਜੀਤ ਨੂੰ ਥੱਪੜ ਮਾਰੇ। ਉਸ ਦੀ ਦਸਤਾਰ ਲਾਹ ਦਿੱਤੀ ਗਈ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਭਿਆਨ.ਕ ਹਾਦਸਾ, ਬੇਕਾਬੂ ਟਰੱਕ ਨੇ ਉਡਾਏ ਗੱਡੀ ਦੇ ਪਰਖੱਚੇ, ਦਰਾਣੀ-ਜਠਾਣੀ ਦੀ ਮੌ.ਤ
ਇਸ ਤੋਂ ਬਾਅਦ ਪੁਲਿਸ ਨੇ ਰਾਤ 8 ਵਜੇ ਦੇ ਕਰੀਬ ਮਾਨਵਜੀਤ ਸਿੰਘ ਢਿੱਲੋਂ ਖ਼ਿਲਾਫ਼ ਹੱਲਾ ਕਰਨ ਦਾ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਅਗਲੇ ਦਿਨ ਸ਼ਾਮ ਨੂੰ ਮਾਨਵਜੀਤ ਨੂੰ ਜ਼ਮਾਨਤ ਮਿਲ ਗਈ। ਅਗਲੇ ਦਿਨ ਮਾਨਵਜੀਤ ਦਾ ਛੋਟਾ ਭਰਾ ਜਸ਼ਨਦੀਪ ਸਵੇਰੇ ਬਿਨਾਂ ਦੱਸੇ ਘਰੋਂ ਚਲਾ ਗਿਆ।
ਸ਼ਾਮ ਨੂੰ ਫੋਨ ਕਰਕੇ ਕਿਹਾ ਕਿ ਉਹ ਐਸਐਚਓ ਨਵਦੀਪ ਵੱਲੋਂ ਕੀਤੀ ਬੇਇੱਜ਼ਤੀ ਤੋਂ ਤੰਗ ਆ ਕੇ ਦਰਿਆ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਰਿਹਾ ਹੈ। ਜਸ਼ਨਦੀਪ ਉਸ ਨੂੰ ਮਨਾਉਣ ਲਈ ਗੋਇੰਦਵਾਲ ਸਾਹਿਬ ਪਹੁੰਚੇ ਪਰ ਉਸ ਨੇ ਛਾਲ ਮਾਰ ਦਿੱਤੀ ਅਤੇ ਉਸ ਤੋਂ ਬਾਅਦ ਮਾਨਵਜੀਤ ਨੇ ਵੀ ਛਾਲ ਮਾਰ ਦਿੱਤੀ। ਦੱਸ ਦਈਏ ਕਿ ਕੋਰੋਨਾ ਦੇ ਦੌਰ ‘ਚ ਐੱਸਐੱਚਓ ਨਵਦੀਪ ਸਿੰਘ ਇੱਕ ਸਬਜ਼ੀ ਵਿਕਰੇਤਾ ਵਿਕਰੇਤਾ ਨੂੰ ਲੱਤ ਮਾਰਨ ਤੋਂ ਬਾਅਦ ਵਿਵਾਦਾਂ ‘ਚ ਘਿਰ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: