ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇੱਕ ਹੋਰ ਪਹਿਲ ਕਦਮੀ ਕਰਦੇ ਹੋਏ ਸੇਵਾ ਕੇਂਦਰਾਂ ਵਿੱਚ ਈਕ-ਫ੍ਰੈਂਡਲੀ ਤਬਦੀਲੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨਿਕ ਸੁਧਾਰ ਵਿਭਾਗ ਪੰਜਾਬ ਨੇ ਸੇਵਾ ਕੇਂਦਰਾਂ ਵਿਖੇ ਸਰਕਾਰੀ ਸੇਵਾਵਾਂ ਲਈ ਅਦਾ ਕੀਤੀਆਂ ਫੀਸਾਂ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ SMS ਰਾਹੀਂ ਭੇਜਣ ਦਾ ਫੈਸਲਾ ਕੀਤਾ ਹੈ।
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 26 ਸੇਵਾ ਕੇਂਦਰਾਂ ‘ਤੇ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਨਹੀਂ ਦਿੱਤੀਆਂ ਜਾਣਗੀਆਂ ਕਿਉਂਕਿ ਹੁਣ ਉਨ੍ਹਾਂ ਨੂੰ ਆਪਣੀਆਂ ਪੇਮੈਂਟ ਦੀਆਂ ਰਸੀਦਾਂ SMS ਰਾਹੀਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਡਿਜੀਟਲ ਰਸੀਦਾਂ ਦੀ ਸਾਰੀ ਜਾਣਕਾਰੀ ਆਮ ਕਾਗਜ਼ੀ ਰਸੀਦਾਂ ਨਾਲ ਉਪਲਬਧ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਬਿਨੈਕਾਰ ਕਾਗਜ਼ੀ ਰਸੀਦ ਚਾਹੁੰਦਾ ਹੈ, ਤਾਂ ਉਸ ਨੂੰ ਬਿਨਾਂ ਕਿਸੇ ਵਾਧੂ ਕੀਮਤ ਦੇ ਇੱਕ ਦਸਤਖਤ ਅਤੇ ਮੋਹਰ ਵਾਲੀ ਰਸੀਦ ਦਿੱਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਨ ਅਤੇ ਪੰਜਾਬ ਸਰਕਾਰ ਦੇ ਇਸ ਵਾਤਾਵਰਨ ਪੱਖੀ ਉਪਰਾਲੇ ਦਾ ਹਿੱਸਾ ਬਣਨ।
ਇਹ ਵੀ ਪੜ੍ਹੋ : ਪੁਲਿਸ ਵਾਲੇ ਵੱਲੋਂ ਔਰਤ ਨੂੰ ਥੱਪੜ ਮਾਰਨ ‘ਤੇ ਭੜਕੇ ਕਿਸਾਨ, ਉਤਰੇ ਰੇਲਾਂ ਦੀਆਂ ਪੱਟੜੀਆਂ ‘ਤੇ
ਡੀਸੀ ਨੇ ਦੱਸਿਆ ਕਿ ਰਸੀਦ ਦੀ ਦਫ਼ਤਰੀ ਕਾਪੀ ਅਰਜ਼ੀ ਫਾਰਮ ਦੇ ਪਹਿਲੇ ਪੰਨੇ ਦੇ ਉਲਟ ਪਾਸੇ ਛਾਪੀ ਜਾਵੇਗੀ ਅਤੇ ਸੇਵਾ ਕੇਂਦਰ ਦੇ ਸੰਚਾਲਕਾਂ ਦੁਆਰਾ ਦਸਤਖਤ ਅਤੇ ਮੋਹਰ ਲਗਾਈ ਜਾਵੇਗੀ। ਫਾਰਮਲੈੱਸ ਸੇਵਾਵਾਂ ਵਿੱਚ ਲੋੜ ਪੈਣ ‘ਤੇ ਸੇਵਾ ਕੇਂਦਰ ਸਿਸਟਮ ਦੁਆਰਾ ਤਿਆਰ ਕੀਤੇ ਫਾਰਮ ਦੇ ਉਲਟ ਪਾਸੇ ਇੱਕ ਰਸੀਦ ਛਾਪੀ ਜਾਵੇਗੀ। ਉਨ੍ਹਾਂ ਕਿਹਾ ਕਿ ਪੇਪਰ ਰਹਿਤ ਫੀਸ ਰਸੀਦ ਪ੍ਰਣਾਲੀ ਨਾਲ ਸੇਵਾ ਪ੍ਰਦਾਤਾਵਾਂ ਅਤੇ ਖਪਤਕਾਰਾਂ ਦੋਵਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ ਕਿਉਂਕਿ ਇਸ ਨਾਲ ਸੇਵਾ ਕੇਂਦਰਾਂ ਦੇ ਕਾਊਂਟਰਾਂ ‘ਤੇ ਰਸੀਦਾਂ ਦੀ ਛਪਾਈ ਦਾ ਸਮਾਂ ਵੀ ਬਚੇਗਾ।
ਵੀਡੀਓ ਲਈ ਕਲਿੱਕ ਕਰੋ -: