ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਤਹਿਤ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ, ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ, ਜਿਸ ਤਹਿਤ ਜੇ ਕੋਈ ਬੰਦਾ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ੋਜਨਾ ਲਈ ਆਪਣੇ ਆਪਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ।
ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1,00,000 ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25,000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10,000 ਰੁਪਏ ਅਤੇ ਪੰਜਵਾਂ ਇਨਾਮ 8,000 ਰੁਪਏ, ਜਦਕਿ ਛੇਵੇਂ ਤੋਂ 10ਵਾਂ ਇਨਾਮ 5,000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ ਨੂੰ ਹੋਵੇਗਾ।
ਇਹ ਵੀ ਪੜ੍ਹੋ : ਬਦਲੇਗਾ ਕਰਜ਼ੇ ਨਾਲ ਜੁੜਿਆ ਨਿਯਮ, ਬੈਂਕਾਂ ਤੋਂ ਹੋਈ ਗਲਤੀ ਤਾਂ ਤਹਾਨੂੰ ਹਰ ਦਿਨ ਮਿਲਣਗੇ 5000 ਰੁ.
ਸੀ.ਈ.ਓ. ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਅਤੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ‘ਆਯੂਸ਼ਮਾਨ ਐਪ’ ਦੀ ਵਰਤੋਂ ਕਰਕੇ, ਵੈੱਬਸਾਈਟ ‘ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: