ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਰੋਨਾ ਸੰਕਟ ਬਾਰੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਰਾਜ ਵਿੱਚ ਧਾਰਮਿਕ ਸਥਾਨ 1 ਜੂਨ ਤੋਂ ਖੋਲ੍ਹ ਦਿੱਤੇ ਜਾਣਗੇ। ਪਰ ਇਸ ਦੇ ਲਈ ਕੁਝ ਮਹੱਤਵਪੂਰਣ ਗੱਲਾਂ ਹੋਣਗੀਆਂ ਜਿਨ੍ਹਾਂ ਦਾ ਪਾਲਣ ਕਰਨਾ ਪਏਗਾ। ਮਮਤਾ ਨੇ ਐਲਾਨ ਕੀਤਾ ਹੈ ਕਿ 1 ਜੂਨ ਤੋਂ ਸਾਰੇ ਧਾਰਮਿਕ ਸਥਾਨ ਸਵੇਰੇ 10 ਵਜੇ ਤੋਂ ਖੋਲ੍ਹ ਦਿੱਤੇ ਜਾਣਗੇ। ਮਮਤਾ ਬੈਨਰਜੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕਿਸੇ ਨੂੰ ਵੀ ਧਾਰਮਿਕ ਸਥਾਨਾਂ ‘ਤੇ ਇਕੱਠ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਕ ਸਮੇਂ ਸਿਰਫ 10 ਲੋਕਾਂ ਨੂੰ ਜਾਣ ਦੀ ਆਗਿਆ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਤੇ ਸਵੱਛਤਾ ਦੀ ਪੂਰੀ ਪ੍ਰਣਾਲੀ ਹਰ ਹਾਲਤ ਵਿੱਚ ਹੋਣੀ ਚਾਹੀਦੀ ਹੈ।