ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਮਨਾਏ ਜਾਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਐਥਲੈਟਿਕ ਟਰੈਕਾਂ ਨੂੰ ਛੱਡ ਕੇ ਸਿਰਫ਼ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।
ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਝਾਕੀਆਂ ਨਾਲ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟਰੈਕ ਦੇ ਖਰਾਬ ਹੋਣ ਕਾਰਨ ਖਿਡਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : JP ਨੱਡਾ ਦਾ ਵੱਡਾ ਬਿਆਨ- ‘ਮੈਂ ਚੋਣ ਨਹੀਂ ਲੜ ਰਿਹਾ, ਮੇਰੇ ‘ਤੇ ਇਸ ਤੋਂ ਵੀ ਵੱਡੀ ਜ਼ਿੰਮੇਵਾਰੀ’
ਇਸ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”