ਅੰਮ੍ਰਿਤਸਰ ‘ਚ ਹਾਲ ਹੀ ‘ਚ ਨਸ਼ੇ ‘ਚ ਧੁੱਤ ਆਪਣੇ ਸਾਥੀਆਂ ਨਾਲ ਮਿਲ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਕੋਲੋਂ ਇੱਕ ਪਿਸਤੌਲ, 4 ਜਿੰਦਾ ਕਾਰਤੂਸ, ਰਾਡ ਅਤੇ ਐਕਟਿਵਾ ਬਰਾਮਦ ਹੋਈ ਹੈ। ਫੜੇ ਗਏ ਦੋਸ਼ੀ ਦੀ ਪਛਾਣ ਰਾਮ ਲਾਲ ਉਰਫ ਰਾਹੁਲ ਵਾਸੀ ਇੰਦਰਾ ਕਾਲੋਨੀ, ਤਰਨਤਾਰਨ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਜਦੋਂ ਕਿ ਸਾਥੀ ਬਲਦੇਵ ਸਿੰਘ ਗੋਰਾ ਹੈ।
ਏਸੀਪੀ ਉੱਤਰੀ ਵਰਿੰਦਰ ਖੋਸਾ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਖ਼ਿਲਾਫ਼ ਪਹਿਲਾਂ ਹੀ 3 ਕੇਸ ਦਰਜ ਹਨ। ਲੜਾਈ ਝਗੜਿਆਂ ਤੋਂ ਇਲਾਵਾ ਲੁੱਟ-ਖੋਹ ਅਤੇ ਐਨ.ਡੀ.ਪੀ.ਐਸ. ਦੇ ਮਾਮਲੇ ਹਨ। ਦੋਸ਼ੀ ਰਾਹੁਲ ਨੇ 7 ਨਵੰਬਰ 2023 ਨੂੰ ਕਟੜਾ ਸ਼ੇਰ ਸਿੰਘ ਸਥਿਤ ਦਵਾਈ ਬਾਜ਼ਾਰ ‘ਚ ਇਕ ਦੁਕਾਨ ਤੋਂ ਬੰਦੂਕ ਦੀ ਨੋਕ ‘ਤੇ 4 ਲੱਖ 10 ਹਜ਼ਾਰ ਰੁਪਏ ਲੁੱਟ ਲਏ ਸਨ। ਇਸ ਮਾਮਲੇ ਵਿੱਚ ਉਸਦੇ ਸਾਥੀ ਵੀ ਉਸਦੇ ਨਾਲ ਸਨ ਫੜੇ ਗਏ ਦੋਸ਼ੀ ਅੰਮ੍ਰਿਤਸਰ ਹੀ ਨਹੀਂ ਬਲਕਿ ਅੰਮ੍ਰਿਤਸਰ ਦਿਹਾਤੀ, ਜ਼ਿਲ੍ਹਾ ਲੁਧਿਆਣਾ, ਮੰਡੀ ਗੋਬਿੰਦਗੜ੍ਹ, ਜਲੰਧਰ ਵਿੱਚ ਵੀ ਵਾਰਦਾਤਾਂ ਕਰ ਚੁੱਕੇ ਹਨ।
ਪਿਛਲੇ ਮਹੀਨੇ 27 ਅਕਤੂਬਰ ਨੂੰ ਪੁਲਿਸ ਪਾਰਟੀ ਮਜੀਠਾ ਰੋਡ ਨੂੰ ਸੂਚਨਾ ਮਿਲੀ ਸੀ ਕਿ ਨਸ਼ੇ ਦੀ ਹਾਲਤ ਵਿਚ ਇਕ ਬਾਈਕ ਸਵਾਰ ਨੇ ਕਾਰ ਚਾਲਕ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਲਾਕਾ ਨਿਵਾਸੀਆਂ ਅਤੇ ਆਮ ਨਾਗਰਿਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ । ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਰਾਮ ਲਾਲ ਉਰਫ ਰਾਹੁਲ ਅਤੇ ਬਲਦੇਵ ਸਿੰਘ ਉਰਫ ਗੋਰਾ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਨਸ਼ੇ ਦੀ ਹਾਲਤ ਵਿੱਚ ਉਨ੍ਹਾਂ ਨੇ ਗਲਤੀ ਨਾਲ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ : ਟ੍ਰੇਨ ‘ਚ ਸਫਰ ਕਰਨ ਵਾਲਿਆਂ ਨੂੰ ਹੁਣ ਮਿਲੇਗਾ ਸਾਫ-ਸੁਥਰਾ ਖਾਣਾ, ਰੇਲਵੇ ਵੱਲੋਂ ਨਵੀਂ ਨੀਤੀ ਲਾਗੂ
ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਦੋਸ਼ੀ ਰਾਹੁਲ ਨੇ ਹਾਲ ਗੇਟ ਤੋਂ ਰੇਲਵੇ ਸਟੇਸ਼ਨ ਨੂੰ ਜਾਂਦੇ ਪੁਲ ਤੋਂ ਈ-ਰਿਕਸ਼ਾ ‘ਤੇ ਜਾ ਰਹੀ ਇਕ ਔਰਤ ਤੋਂ ਪਰਸ ਖੋਹ ਲਿਆ ਸੀ, ਪਰਸ ‘ਚ 10 ਹਜ਼ਾਰ ਰੁਪਏ ਅਤੇ ਇਕ ਮੋਬਾਈਲ ਫ਼ੋਨ ਸੀ।
ਵੀਡੀਓ ਲਈ ਕਲਿੱਕ ਕਰੋ : –