ਬਠਿੰਡਾ ਦੇ ਗੋਨਿਆਣਾ ਮੰਡੀ ਸਥਿਤ ਗੋਵਿੰਦ ਪ੍ਰਧਾਨ ਵਾਲੀ ਗਲੀ ਵਿੱਚ ਬਾਈਕ ਸਵਾਰ ਦੋ ਲੁਟੇਰਿਆਂ ਨੇ ਬੱਚੇ ਸਮੇਤ ਪੈਦਲ ਜਾ ਰਹੀ ਔਰਤ ਦਾ ਪਰਸ ਖੋਹ ਲਿਆ ਅਤੇ ਫ਼ਰਾਰ ਹੋ ਗਏ। ਔਰਤ ਨੇ ਬਦਮਾਸ਼ਾਂ ਦਾ ਪਿੱਛਾ ਵੀ ਕੀਤਾ, ਪਰ ਉਨ੍ਹਾਂ ਨੂੰ ਫੜ ਨਹੀਂ ਸਕੀ।
ਮਿਲੀ ਜਾਣਕਾਰੀ ਮੁਤਾਬਕ ਗੋਨਿਆਣਾ ਮੰਡੀ ਦੀ ਰਹਿਣ ਵਾਲੀ ਸੰਜੂਬਾਲਾ ਪਤਨੀ ਅਮਿਤ ਕੁਮਾਰ ਆਪਣੇ ਪੁੱਤਰ ਨਾਲ ਘਰੋਂ ਕਿਤੇ ਜਾ ਰਹੀ ਸੀ। ਉਸ ਨੇ ਆਪਣਾ ਪਰਸ ਹੱਥ ਵਿਚ ਹੀ ਫੜਿਆ ਹੋਇਆ ਸੀ। ਜਿਵੇਂ ਹੀ ਉਹ ਆਪਣੇ ਘਰੋਂ ਕੁਝ ਦੂਰ ਪਹੁੰਚੀ ਤਾਂ ਪਿੱਛੋਂ ਇੱਕ ਬਾਈਕ ‘ਤੇ ਸਵਾਰ ਦੋ ਬਦਮਾਸ਼ ਆਏ ਅਤੇ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਏ, ਜਿਸ ਮਗਰੋਂ ਔਰਤ ਨੇ ਰੌਲਾ ਪਾਇਆ ਅਤੇ ਬਦਮਾਸ਼ਾਂ ਦਾ ਪਿੱਛਾ ਕੀਤਾ, ਪਰ ਬਦਮਾਸ਼ ਹੱਥ ਨਹੀਂ ਆ ਸਕੇ।
ਇਹ ਵੀ ਪੜ੍ਹੋ : ਟੋਲ ਪਲਾਜ਼ਾ ‘ਤੇ ਪੈ ਗਿਆ ਪੰਗਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਹੋਈ ਹੱਥੋਪਾਈ
ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਮੋਟਰਸਾਈਕਲ ਸਵਾਰ ਦੋਵੇਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਦਿਨ-ਦਿਹਾੜੇ ਵਾਪਰੀ ਪਰਸ ਖੋਹਣ ਦੀ ਇਸ ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: