ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਸਥਿਤ ਐਸਬੀਆਈ ਬੈਂਕ ਦੇ ਗਾਹਕ ਸੇਵਾ ਕੇਂਦਰ ਨੂੰ ਚੋਰਾਂ ਨੇ ਦਿਨ ਦਿਹਾੜੇ ਨਿਸ਼ਾਨਾ ਬਣਾਇਆ। ਇਸ ਸੈਂਟਰ ਵਿੱਚੋਂ ਚੋਰਾਂ ਵੱਲੋਂ ਦਿਨ ਦਿਹਾੜੇ 80 ਹਜ਼ਾਰ ਰੁਪਏ ਲੁੱਟ ਲਏ ਗਏ। ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਸਥਿਤ ਪਿਲਰ ਨੰਬਰ 50 ਦੇ ਸਾਹਮਣੇ ਸਥਿਤ ਪ੍ਰੇਮ ਸੇਵਾ ਕੇਂਦਰ ‘ਚ ਦੁਪਹਿਰ ਸਮੇਂ ਤਿੰਨ ਨੌਜਵਾਨ ਆਏ। ਉੱਥੇ ਪਹੁੰਚਦਿਆਂ ਹੀ ਤਿੰਨਾਂ ਨੇ ਆਪਣੀ ਪਿਸਤੌਲ ਅਤੇ ਚਾਕੂ ਕੱਢ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸੇਵਾ ਕੇਂਦਰ ਦੇ ਮਾਲਕ ਪ੍ਰੇਮ ਕੁਮਾਰ ਤੋਂ ਕਰੀਬ 80 ਹਜ਼ਾਰ ਰੁਪਏ ਖੋਹ ਲਏ ਅਤੇ ਫਰਾਰ ਹੋ ਗਏ। ਦੋਸ਼ੀ ਉਸ ਦਾ ਮੋਬਾਈਲ ਅਤੇ ਪਰਸ ਵੀ ਲੈ ਗਏ।
ਜ਼ਿਕਰਯੋਗ ਹੈ ਕਿ ਇਹ ਸੇਵਾ ਕੇਂਦਰ ਦੋ ਚੌਂਕੀਆਂ ਵਿਚਾਲੇ ਮੌਜੂਦ ਹੈ। ਇਸ ਤੋਂ ਅੱਧਾ ਕਿਲੋਮੀਟਰ ਪਹਿਲਾਂ ਵਿਜੇ ਨਗਰ ਚੌਕੀ ਅਤੇ ਇਸ ਤੋਂ ਅੱਧਾ ਕਿਲੋਮੀਟਰ ਬਾਅਦ ਸਨ ਸਿਟੀ ਚੌਕੀ ਹੈ। ਪਰ ਪੁਲਿਸ ਨੂੰ ਚੋਰੀ ਤੋਂ ਬਾਅਦ ਘਟਨਾ ਦੀ ਸੂਚਨਾ ਮਿਲੀ।
ਇਹ ਵੀ ਪੜ੍ਹੋ : ਕੇਂਦਰ ਖਿਲਾਫ਼ ਫੇਰ ਡਟਣਗੇ ਕਿਸਾਨ, ਹਜ਼ਾਰਾਂ ਟਰੈਕਟਰ-ਟਰਾਲੀਆਂ ਸਣੇ ਇਸ ਤਰੀਕ ਨੂੰ ਕਰਨਗੇ ਦਿੱਲੀ ਕੂਚ
ਮੌਕੇ ’ਤੇ ਪੁੱਜੇ ਏਸੀਪੀ ਨਾਰਥ ਵਰਿੰਦਰ ਸਿੰਘ ਖੌਸਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸਪਾਸ ਦੇ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ। ਦੋਸ਼ੀਆਂ ਨੇ ਸੈਂਟਰ ਦੇ ਅੰਦਰ ਬੈਠੇ ਮਾਲਕ ਨੂੰ ਨਿਸ਼ਾਨਾ ਬਣਾ ਕੇ ਦੇਸੀ ਪਿਸਤੌਲ ਅਤੇ ਚਾਕੂ ਦੀ ਨੋਕ ’ਤੇ ਲੁੱਟ ਕੀਤੀ। ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”