ਬੀਤੀ 20 ਸਤੰਬਰ ਨੂੰ ਐਸਬੀਆਈ ਬੈਂਕ ਢੋਟੀਆਂ ਵਿੱਚ ਲੁੱਟ ਦੀ ਨੀਅਤ ਨਾਲ ਆਏ ਚਾਰ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੌਕੇ ’ਤੇ ਪੁੱਜੇ ਪੀਸੀਆਰ ਦੇ ਏਐਸਆਈ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਜਦੋਂ ਲੁਟੇਰੇ ਬੈਂਕ ਲੁੱਟਣ ਦੀ ਕੋਸ਼ਿਸ਼ ਵਿੱਚ ਨਾਕਾਮ ਰਹੇ ਤਾਂ ਜ਼ਖਮੀ ਬਲਵਿੰਦਰ ਸਿੰਘ ਨੂੰ ਪੰਜਾਬ ਪੁਲਿਸ ਨੇ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

robbery in tarn taran
ਫੜੇ ਗਏ ਮੁਲਜ਼ਮਾਂ ਵਿੱਚ ਗਰੋਹ ਦਾ ਮੁੱਖ ਆਗੂ ਵੀ ਸ਼ਾਮਲ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਨੇ ਚਾਰ ਹੋਰ ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਫਿਲਹਾਲ ਥਾਣਾ ਸਦਰ ਤਰਨਤਾਰਨ ‘ਚ 10 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਐਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਅਵਤਾਰ ਸਿੰਘ ਉਰਫ ਸਾਹਿਲ ਵਾਸੀ ਗਲੀ ਮਲਾਇਆ ਵਾਲੀ ਨੂਰਦੀ ਅੱਡਾ ਤਰਨਤਾਰਨ, ਸ਼ਮਸ਼ੇਰ ਸਿੰਘ ਉਰਫ ਬੰਟੀ, ਅਕਾਸ਼ਦੀਪ ਸਿੰਘ ਉਰਫ ਮੋਟਾ, ਅੰਮ੍ਰਿਤਪਾਲ ਸਿੰਘ ਉਰਫ ਗੋਰੀ, ਰੁਪਿੰਦਰ ਸਿੰਘ ਉਰਫ ਭਿੰਦਾ, ਅਕਾਸ਼ਦੀਪ ਸਿੰਘ ਉਰਫ ਕਸਤੂ ਪਿੱਦੀ।ਇਨ੍ਹਾਂ ਨੇ ਇੱਕ ਗਰੋਹ ਬਣਾ ਲਿਆ ਹੈ ਜੋ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ ਅਤੇ ਹੁਣ ਉਹ ਪਿੱਦੀ ਕਲੋਨੀ ਵਿੱਚ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਹਨ।