ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੱਟੀਆਂ ਵਿੱਚ ਸਥਿਤ ਐਸਬੀਆਈ ਸੇਵਾ ਕੇਂਦਰ ਤੋਂ ਬੰਦੂਕ ਦੀ ਨੋਕ ’ਤੇ ਡੇਢ ਲੱਖ ਰੁਪਏ ਲੁੱਟ ਲਏ ਗਏ ਹਨ। 3 ਨਕਾਬਪੋਸ਼ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਦੋਸ਼ੀ ਸੈਂਟਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਏ, ਜਿਸ ਦੀ ਫੁਟੇਜ ਲੈ ਕੇ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲੁੱਟ ਦਾ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਰਾਜੇਸ਼ ਅਗਨੀਹੋਤਰੀ ਪੁੱਤਰ ਮਨੋਹਰ ਲਾਲ ਵਾਸੀ ਗਹੋਤ ਭੱਟੀ ਸਟੇਟ ਬੈਂਕ ਨੇੜੇ ਮਨੀ ਟਰਾਂਸਫਰ ਸੇਵਾ ਕੇਂਦਰ ਵਿਖੇ ਕੰਮ ਕਰਦਾ ਹੈ। ਉਹ ਆਪਣੇ ਬੇਟੇ ਨਾਲ ਦੁਕਾਨ ‘ਤੇ ਸੀ। ਇਸ ਦੌਰਾਨ 3 ਨਕਾਬਪੋਸ਼ ਨੌਜਵਾਨ ਉਸ ਦੀ ਦੁਕਾਨ ‘ਤੇ ਆਏ। ਅੰਦਰ ਆਉਂਦਿਆਂ ਹੀ ਉਨ੍ਹਾਂ ਨੇ ਰਾਜੇਸ਼ ਕੁਮਾਰ ਅਤੇ ਉਸ ਦੇ ਲੜਕੇ ‘ਤੇ ਪਿਸਤੌਲ ਤਾਣ ਲਈ।
ਰਾਜੇਸ਼ ਮੁਤਾਬਕ ਉਸ ਨੇ ਪਿਸਤੌਲ ਦੇ ਬੱਟ ਨਾਲ ਹਮਲਾ ਵੀ ਕੀਤਾ ਅਤੇ ਨਕਦੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਪਲਕ ਝਪਕਦਿਆਂ ਹੀ ਉਸ ਦੇ ਗੱਲੇ ਵਿਚੋਂ ਡੇਢ ਲੱਖ ਰੁਪਏ ਕੱਢ ਲਏ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਉਸ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਡੀਐਸਪੀ ਰਾਜਬੀਰ ਸਿੰਘ ਨੇ ਪੁਲੀਸ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ।
ਇਹ ਵੀ ਪੜ੍ਹੋ : ਮੋਹਾਲੀ ਦੇ ਨੌਜਵਾਨ ਦੀ ਲੀਬੀਆ ‘ਚ ਮੌ.ਤ, ਪਰਿਵਾਰ ਨੇ ਲਾਏ ਮਨੁੱਖੀ ਤਸਕਰੀ ਦਾ ਸ਼ਿਕਾਰ ਹੋਣ ਦੇ ਦੋਸ਼
ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਜਾ ਕੇ ਜਾਂਚ ਕੀਤੀ। ਪੀੜਤ ਦੁਕਾਨਦਾਰ ਦੇ ਬਿਆਨ ਦਰਜ ਕਰ ਲਏ ਗਏ ਹਨ। ਘਟਨਾ ਦੇ ਸਮੇਂ ਦੁਕਾਨ ਦੇ ਅੰਦਰ 3 ਹੋਰ ਲੋਕ ਮੌਜੂਦ ਸਨ। ਉਨ੍ਹਾਂ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ। ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਬੰਦੂਕ ਤਾਣਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਮੂੰਹ ਢੱਕਿਆ ਹੋਇਆ ਹੈ, ਪਰ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: