ਪੰਜਾਬ ਦੇ ਫਰੀਦਕੋਟ ਵਿੱਚ ਇੱਕ ਮਨੀ ਐਕਸਚੇਂਜਰ ਤੋਂ ਸਾਢੇ ਤਿੰਨ ਲੱਖ ਰੁਪਏ ਸ਼ਰੇਆਮ ਲੁੱਟੇ ਗਏ। ਤਿੰਨ ਨਕਾਬਪੋਸ਼ ਲੁਟੇਰੇ ਬੰਦੂਕ ਦੀ ਨੋਕ ‘ਤੇ ਪੈਸੇ ਲੁੱਟ ਕੇ ਫ਼ਰਾਰ ਹੋ ਗਏ। ਜਾਂਦੇ ਹੋਏ ਮਨੀ ਐਕਸਚੇਂਜਰ ਤੋਂ ਚਾਰ ਮੋਬਾਈਲ ਫੋਨ ਵੀ ਲੈ ਗਏ। ਪੁਲਿਸ ਮਨੀ ਐਕਸਚੇਂਜਰ ਦੀ ਸ਼ਿਕਾਇਤ ‘ਤੇ ਜਾਂਚ ਕਰ ਰਹੀ ਹੈ।
ਸੁਮਿਤ ਕੁਮਾਰ ਨੇ ਦੱਸਿਆ ਕਿ ਉਹ ਫਰੀਦਕੋਟ ਵਿੱਚ ਮਨੀ ਐਕਸਚੇਂਜਰ ਦਾ ਕੰਮ ਕਰਦਾ ਹੈ। ਰੋਜ਼ਾਨਾ ਵਾਂਗ ਉਹ ਵੀਰਵਾਰ ਰਾਤ 9.30 ਵਜੇ ਆਪਣਾ ਦਫ਼ਤਰ ਬੰਦ ਕਰਕੇ ਘਰ ਜਾ ਰਿਹਾ ਸੀ। ਜਦੋਂ ਉਹ ਬਾਬਾ ਫ਼ਰੀਦ ਪਬਲਿਕ ਸਕੂਲ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆਏ। ਤਿੰਨਾਂ ਨੌਜਵਾਨਾਂ ਨੇ ਆਪਣੇ ਮੂੰਹ ਨਕਾਬ ਨਾਲ ਢਕੇ ਹੋਏ ਸਨ। ਆਉਂਦੇ ਹੀ ਨੌਜਵਾਨਾਂ ਨੇ ਉਸ ਨੂੰ ਸਕੂਟਰ ਤੋਂ ਹੇਠਾਂ ਸੁੱਟ ਦਿੱਤਾ ਅਤੇ ਫਿਰ ਬੰਦੂਕ ਦੀ ਨੋਕ ‘ਤੇ ਉਸ ਦਾ ਬੈਗ ਖੋਹ ਲਿਆ। ਇਸ ਤੋਂ ਬਾਅਦ ਤਿੰਨੋਂ ਆਪਣੇ ਮੋਟਰਸਾਈਕਲ ‘ਤੇ ਫਰਾਰ ਹੋ ਗਏ।
ਸੁਮਿਤ ਕੁਮਾਰ ਮੁਤਾਬਕ ਉਸ ਦੇ ਬੈਗ ਵਿੱਚ ਸਾਢੇ ਤਿੰਨ ਲੱਖ ਰੁਪਏ ਅਤੇ ਚਾਰ ਮੋਬਾਈਲ ਫ਼ੋਨ ਸਨ। ਸੜਕ ‘ਤੇ ਡਿੱਗਣ ਨਾਲ ਉਸ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਉਹ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਪਹੁੰਚਿਆ ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ।
ਇਹ ਵੀ ਪੜ੍ਹੋ : ਇਸ ਜ਼ਿਲ੍ਹੇ ‘ਤੇ ਮੂੰਹ ਢਕਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ, DC ਨੇ ਲਾਈ ਪਾਬੰਦੀ
ਫਰੀਦਕੋਟ ਦੇ ਡੀਐਸਪੀ ਅਸ਼ਵੰਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਦਾ ਪਤਾ ਲਾਉਣ ਲਈ ਪੁਲਿਸ ਉਸ ਰਸਤੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਜਿਸ ’ਤੇ ਨਕਾਬਪੋਸ਼ ਵਿਅਕਤੀ ਭੱਜੇ ਸਨ। ਮਾਮਲੇ ਦੀ ਜਾਂਚ ਕਿਸੇ ਹੋਰ ਪਹਿਲੂ ਤੋਂ ਵੀ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: