ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕੇਂਦਰ ਸਰਕਾਰ ਦੇ ਨਾਲ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਗਾਉਂਦੇ ਹੋਏ ਉਸ ਨੂੰ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਮੱਸਿਆ ਸੁਣਨੀ ਚਾਹੀਦੀ ਹੈ ਤੇ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਪਾਇਲਟ ਨੇ ਕਾਂਗਰਸ ਨੇਤਾ ਸੋਨੀਆ ਗਾਂਧੀ ਦੇ ਰਾਜ ਸਭਾ ਲਈ ਨਾਮਜ਼ਦਗੀ ਭਰਨ ਦੇ ਬਾਅਦ ਗੱਲਬਾਤ ਵਿਚ ਇਹ ਕਿਹਾ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਰ ਰਹੇ ਹਨ। ਇਹ ਸਰਕਾਰ ਦੀ ਜ਼ਿੱਦ ਹੈ ਤੇ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਹੱਲ ਨਹੀਂ ਹੋ ਰਿਹਾ। ਕਾਂਗਰਸ ਪਾਰਟੀ ਨੇ ਕੱਲ੍ਹ ਐਲਾਨ ਕੀਤਾ ਕਿ ਛੱਤੀਸਗੜ੍ਹ ਦੇ ਅੰਦਰ ਸਾਡੀ ਸਰਕਾਰ ਬਣੀ ਤਾਂ ਅਸੀਂ MSP ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ ਲਾਗਤ ਦੇ ਹਿਸਾਬ ਨਾਲ ਆਪਣਾ ਪੈਸਾ ਨਹੀਂ ਮਿਲ ਰਿਹਾ ਹੈ। ਅਸੀਂ ਵਾਅਦਾ ਕੀਤਾ ਹੈ ਕਿ MSP ਨੂੰ ਲਾਗੂ ਕਰ ਦੇਵਾਂਗੇ ਤੇ ਇਹ ਕੇਂਦਰ ਸਰਕਾਰ ਹੈ ਜੋ ਕਿਸਾਨਾਂ ਨੂੰ ਲਾਗਤ ਦੇ ਹਿਸਾਬ ਨਾਲ ਆਪਣਾ ਪੈਸਾ ਨਹੀਂ ਮਿਲ ਰਿਹਾ ਹੈ। ਅਸੀਂ ਵਾਅਦਾ ਕੀਤਾ ਹੈ ਕਿ MSP ਨੂੰ ਲਾਗੂ ਕਰ ਦੇਵਾਂਗੇ ਤੇ ਇਹ ਕੇਂਦਰ ਸਰਕਾਰ ਹੈ ਜੋ ਕਿਸਾਨਾਂ ਦੀ ਹਿਤੈਸ਼ੀ ਬਣਦੀ ਹੈ ਤੇ ਲਗਾਤਾਰ ਕਿਸਾਨ ਅੰਦਲਨ ਕਰ ਰਹੇ ਹਨ।
ਇਹ ਵੀ ਪੜ੍ਹੋ : ਮੌ.ਤ ਦਾ ਡਰਾਮਾ ਕਰਨਾ ਪੂਨਮ ਪਾਂਡੇ ਨੂੰ ਪਿਆ ਮਹਿੰਗਾ, 100 ਕਰੋੜ ਰੁਪਏ ਦਾ ਕੇਸ ਹੋਇਆ ਦਰਜ
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਡੇਢ ਸਾਲ ਕਿਸਾਨਾਂ ਨੇ ਅੰਦੋਲਨ ਕੀਤਾ। ਕੇਂਦਰ ਨੇ ਵਾਅਦਾ ਕੀਤਾ ਸੀ ਕਿ MSP ਉਤੇ ਕਾਨੂੰਨ ਬਣਾਵਾਂਗੇ ਹੁਣ ਸਰਕਾਰ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਸਰਕਾਰ ਨੂੰ ਆਪਣੇ ਵਾਅਦੇ ‘ਤੇ ਖਰਾ ਉਤਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ‘ਤੇ ਦਬਾਅ ਬਣਾਉਣ ਦੀ ਬਜਾਏ ਬੇਹਤਰ ਹੋਵੇਗਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਉੁਨ੍ਹਾਂ ਦੀ ਸਮੱਸਿਆ ਦਾ ਹੱਲ ਕੱਢੇ।
ਵੀਡੀਓ ਲਈ ਕਲਿੱਕ ਕਰੋ –