ਸੁਖਬੀਰ ਸਿੰਘ ਬਾਦਲ ਨੇ ਅੱਜ ਹਰਿਆਣਾ ਗੁਰਦੁਆਰਾ ਚੋਣਾਂ ਨੂੰ ਲੈ ਕੇ ਅੱਜ ਵੱਡਾ ਐਲਾਨਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਗੁਰਦੁਆਰਾ ਚੋਣਾਂ ਲੜੇਗਾ। ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ ਸਿੱਖਾਂ ਨੂੰ ਗੁਰਦੁਆਰਾ ਪ੍ਰਬੰਧ ਆਧੁਨਿਕ ਮਹੰਤਾਂ ਦੇ ਕਬਜ਼ੇ ਵਿਚੋਂ ਛੁਡਾਉਣ ਦੀ ਅਪੀਲ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਕਾਲੀ ਦਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗਾ ਤੇ ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਧੁਨਿਕ ਮਹੰਤਾਂ ਦੇ ਕਬਜ਼ੇ ਵਿਚੋਂ ਛੁਡਵਾਉਣ ਜਿਹਨਾਂ ਨੈ ਕਾਂਗਰਸ ਤੇ ਭਾਜਪਾ ਦੀ ਮਦਦ ਨਾਲ ਰਲ ਕੇ ਇਸ ਪ੍ਰਬੰਧ ’ਤੇ ਕਬਜ਼ਾ ਕੀਤਾ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਆਪਣੇ ਚੋਣ ਨਿਸ਼ਾਨ ’ਤੇ ਇਹ ਚੋਣਾਂ ਲੜੇਗੀ। ਉਹਨਾਂ ਕਿਹਾ ਕਿ ਸਾਡਾ ਸਾਰਾ ਧਿਆਨ ਹਰਿਆਣਾ ਵਿਚ ਸਿੱਖਾਂ ਨੂੰ ਆਪਣੀ ਗੁਰਦੁਆਰਾ ਕਮੇਟੀ ਦੇਣ ਦਾ ਅਧਿਕਾਰ ਦੇਣਾ ਹੈ ਤੇ ਮੌਜੂਦਾ ਕਮੇਟੀ ਨੂੰ ਮੌਜੂਦਾ ਪ੍ਰਬੰਧਕਾਂ ਤੋਂ ਮੁਕਤ ਕਰਵਾਉਣਾ ਹੈ ਜੋ ਸਾਰੇ ਸਿਧਾਂਤਾਂ ਤੇ ਨਿਯਮਾਂ ਦੇ ਖਿਲਾਫ ਅਧਿਕਾਰਤ ਮੀਟਿੰਗਾਂ ਵਿਚ ਗੰਦੀਆਂ ਗਾਲ੍ਹਾਂ ’ਤੇ ਉਤਰ ਆਉਂਦੇ ਹਨ।
ਉਹਨਾਂ ਨੇ ਹਰਿਆਣਾ ਵਿਚ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੀਆਂ ਵੋਟਾਂ ਬਣਵਾਉਣ ਤਾਂ ਜੋ ਸੂਬੇ ਵਿਚ ਆਉਂਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਪੰਥ ਦਾ ਮਾਣ ਸਤਿਕਾਰ ਬਹਾਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਲੈਪਟਾਪ ਯੂਜ਼ਰ ਸਾਵਧਾਨ! ਨਿੱਕੀ ਜਿਹੀ ਗਲਤੀ ਨਾਲ ਲੱਗ ਸਕਦੀ ਏ ਚਾਰਜਰ ‘ਚ ਅੱਗ, ਇੰਝ ਕਰੋ ਬਚਾਅ
ਦੱਸ ਦੇਈਏ ਕਿ ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਵੀ ਗੱਲ ਹੀ। ਉਨ੍ਹਾਂ ਕਿਹਾ ਕਿ ਹੜ੍ਹਾਂ ਵਿੱਚ ਕਰੀਬ 10,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵੱਲੋਂ ਮੁਆਵਜ਼ੇ ਦੀ ਮੰਗ ਸਬੰਧੀ ਮਤਾ ਪਾਸ ਕੀਤਾ ਗਿਆ ਹੈ.
ਵੀਡੀਓ ਲਈ ਕਲਿੱਕ ਕਰੋ -: