ਮੋਗਾ ਦੇ ਪਿੰਡ ਚੂਹੜ ਚੱਕ ‘ਚ ਆਪਣੇ ਘਰ ਨੇੜੇ ਲੱਗੇ ਟੈਂਟ ‘ਚ ਲੱਗੇ ਸਪੀਕਰ ਤੋਂ ਆ ਰਹੀ ਤੇਜ਼ ਆਵਾਜ਼ ਤੋਂ ਤੰਗ ਆ ਕੇ ਇਕ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦਾ 10 ਸਾਲ ਦਾ ਪੁੱਤਰ ਅਤੇ ਪਤਨੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੰਦੇ ਦੀ ਪਹਿਲਾਂ ਸਪੀਕਰ ਦੀ ਆਵਾਜ਼ ਨੂੰ ਘੱਟ ਕਰਨ ਨੂੰ ਲੈ ਕੇ ਡੇਰੇਵਾਲਿਆਂ ਨਾਲ ਬਹਿਸ ਹੋ ਗਈ ਸੀ। ਇਸ ਮਗਰੋਂ ਬੰਦੇ ਨੇ ਇਹ ਕਦਮ ਚੁੱਕਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਦੀਪ ਸਿੰਘ ਦੀ ਪਤਨੀ ਗਗਨਦੀਪ ਕੌਰ (38) ਨੇ ਦੱਸਿਆ ਕਿ ਮੇਰਾ ਪਤੀ ਸਾਡੇ ਘਰ ਨੇੜੇ ਟੈਂਟ ‘ਚ ਲੱਗੇ ਸਪੀਕਰ ‘ਚ ਉੱਚੀ ਆਵਾਜ਼ ਆਉਣ ਕਾਰਨ ਕਾਫੀ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਦੀ ਟੈਂਟ ਵਾਲਿਆਂ ਨਾਲ ਤਕਰਾਰ ਹੋ ਗਈ ਪਰ ਕਿਸੇ ਨੇ ਉਸ ਦੀ ਗੱਲ ਨਾ ਸੁਣੀ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਦਸੂਹਾ ਦੇ ਇਕੋ ਪਿੰਡ ਦੇ 2 ਮੁੰਡਿਆਂ ਦੀ ਸੜਕ ਹਾ.ਦਸੇ ‘ਚ ਮੌ.ਤ
ਜਿਸ ਕਾਰਨ ਉਸ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ ਅਤੇ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: