ਇਸ ਵੇਲੇ ਕਈ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਦਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਕੁਝ ਸਾਮਾਨ ਮੁਹੱਈਆ ਕਰਵਾ ਰਹੇ ਹਨ ਅਤੇ ਕੁਝ ਖੁਦ ਹੜ੍ਹ ਦੇ ਪਾਣੀ ਵਿੱਚ ਉਤਰ ਕੇ ਲੋਕਾਂ ਦੀ ਮਦਦ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਵੀ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ।
ਸਲਮਾਨ ਖਾਨ ਨੇ Bigg Boss ‘‘ਵੀਕੈਂਡ ਕਾ ਵਾਰ’ ‘ ‘ਚ ਪੰਜਾਬ ‘ਚ ਆਏ ਹੜ੍ਹਾਂ ‘ਤੇ ਜਤਾਈ ਚਿੰਤਾ ਸਾਰਿਆਂ ਨੂੰ ਮਦਦ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਤੇ ਮੁਸੀਬਤ ਆਈ ਤਾਂ ਪੰਜਾਬ ਨੇ ਹਮੇਸ਼ਾ ਮਦਦ ਕੀਤੀ ਹੈ। ਅੱਜ ਪੰਜਾਬ ਖੁਦ ਮੁਸ਼ਕਿਲ ਹਾਲਾਤਾਂ ‘ਚੋਂ ਲੰਘ ਰਿਹਾ ਹੈ। ਜਿਹੜੇ ਕਿਸਾਨ ਸਾਡੇ ਲਈ ਭੋਜਨ ਪੈਦਾ ਕਰਦੇ ਨੇ, ਅੱਜ ਉਨ੍ਹਾਂ ਕੋਲ ਖਾਣ ਲਈ ਅਨਾਜ ਤੇ ਰਹਿਣ ਲਈ ਘਰ ਨਹੀਂ ਹੈ। ਸਾਨੂੰ ਸਭ ਨੂੰ ਪੰਜਾਬ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਨਾਲ ਹੀ ਸਲਮਾਨ ਖਾਨ ਨੇ ਪੰਜਾਬੀਆਂ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਲੰਗਰ ਲਗਾਉਣ ਤੇ ਬਿਨ੍ਹਾਂ ਕਿਸੇ ਮਤਲਬ ਦੇ ਲੋਕਾਂ ਦੀ ਮਦਦ ਲਈ ਜਾਣੀ ਜਾਂਦੀ ਹੈ। ਇਸ ਕੌਮ ਨੇ ਕਿੰਨੇ 100 ਸਾਲਾ ਤੱਕ ਲੋਕਾਂ ਨੂੰ ਭੋਜਨ ਵੰਡਿਆ ਹੈ। ਹੁਣ ਸਾਡੀ ਵਾਰੀ ਹੈ ਕਿ ਅਸੀਂ ਪੰਜਾਬ ਦੀ ਮਦਦ ਕਰੀਏ। ਅਸੀਂ ਵੀ ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਦੀ ਕੋਸ਼ਿਸ਼ ਕਰ ਰਹੇ ਹਾਂ।
ਇਹ ਵੀ ਪੜ੍ਹੋ : ਪਟਿਆਲਾ ‘ਚ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਹੜ੍ਹ ਕਰਕੇ DC ਡਾ. ਪ੍ਰੀਤੀ ਯਾਦਵ ਵਲੋਂ ਹੁਕਮ ਜਾਰੀ
ਦੱਸ ਦੇਈਏ ਕਿ ਸਲਮਾਨ ਖਾਨ ਵੱਲੋਂ ਬਚਾਅ ਕਾਰਜਾਂ ਲਈ 5 ਕਿਸ਼ਤੀਆਂ ਭੇਜੀਆਂ ਗਈਆਂ ਹਨ। ਇਹ ਕਿਸ਼ਤੀਆਂ ਫਿਰੋਜ਼ਪੁਰ ਬਾਰਡਰ ‘ਤੇ ਪ੍ਰਸ਼ਾਸਨ ਨੂੰ ਸੌਂਪੀਆਂ ਗਈਆਂ ਹਨ ਤੇ ਨਾਲ ਹੀ ਸਲਮਾਨ ਖਾਨ ਵੱਲੋਂ ਹੁਸੈਨੀਵਾਲਾ ਬਾਰਡਰ ਨਾਲ ਲੱਗਦੇ ਕਈ ਪਿੰਡ ਵੀ ਗੋਦ ਲੈਣ ਦਾ ਵੀ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























