ਇੱਕ ਹਫ਼ਤਾ ਪਹਿਲਾਂ, ਦੋ ਅਣਪਛਾਤੇ ਬਾਈਕ ਸਵਾਰਾਂ ਨੇ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਕੀਤੀ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋਵਾਂ ਦੋਸ਼ੀਆਂ ਨੂੰ ਗੁਜਰਾਤ ਦੇ ਕੱਛ ਤੋਂ ਗ੍ਰਿਫਤਾਰ ਕੀਤਾ ਸੀ। ਸੁਪਰਸਟਾਰ ਸਲਮਾਨ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਹੁਣ ਇਸ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ।
ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਦੋਸ਼ੀ ਬਣਾਇਆ ਹੈ। ਲਾਰੈਂਸ ਦੇ ਨਾਲ-ਨਾਲ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਵੀ ਕ੍ਰਾਈਮ ਬ੍ਰਾਂਚ ਨੇ ਲੋੜੀਂਦੇ ਸੂਚੀ ‘ਚ ਸ਼ਾਮਲ ਕੀਤਾ ਹੈ। ਕ੍ਰਾਈਮ ਬ੍ਰਾਂਚ ਮੁਤਾਬਕ ਹੁਣ ਤੱਕ ਦੀ ਜਾਂਚ ‘ਚ ਬਿਸ਼ਨੋਈ ਖਿਲਾਫ ਕੁਝ ਸਬੂਤ ਅਤੇ ਗਵਾਹ ਮਿਲੇ ਹਨ। ਜਿਸ ਦੇ ਆਧਾਰ ‘ਤੇ ਬਿਸ਼ਨੋਈ ਭਰਾਵਾਂ ਨੂੰ ਮਾਮਲੇ ‘ਚ ਦੋਸ਼ੀ ਬਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਇਹ ਮਾਮਲਾ ਆਈਪੀਸੀ ਦੀ ਧਾਰਾ 506(2), 115, 201 ਤਹਿਤ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਕ੍ਰਾਈਮ ਬ੍ਰਾਂਚ ਜਲਦ ਹੀ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਨੋਟਿਸ ਜਾਰੀ ਕਰ ਸਕਦੀ ਹੈ। ਉਹ ਜੇਲ੍ਹ ਵਿੱਚ ਬੰਦ ਲਾਰੇਂਸ ਬਿਸ਼ਨੋਈ ਦੀ ਹਿਰਾਸਤ ਦੀ ਮੰਗ ਨੂੰ ਲੈ ਕੇ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕਰੇਗੀ।