Samantha Ruth Prabhu Workout Video: ਇਨ੍ਹੀਂ ਦਿਨੀਂ ਸਮੰਥਾ ਰੂਥ ਪ੍ਰਭੂ ਮਾਇਓਟਿਸ ਬਿਮਾਰੀ ਤੋਂ ਠੀਕ ਹੋਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਉਹ ਆਪਣੀ ਸਿਹਤ ‘ਤੇ ਪੂਰਾ ਧਿਆਨ ਦੇ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਵਰਕਆਊਟ ਵੀਡੀਓ ਸ਼ੇਅਰ ਕੀਤਾ ਹੈ। ਇਸ ‘ਚ ਉਨ੍ਹਾਂ ਨੇ ਆਪਣੀ ਆਟੋਇਮਿਊਨ ਡਾਈਟ ਬਾਰੇ ਵੀ ਦੱਸਿਆ ਹੈ। ਸਮੰਥਾ ਮਾਇਓਸਾਈਟਿਸ ਨਾਂ ਦੀ ਬੀਮਾਰੀ ਤੋਂ ਪੀੜਤ ਹੈ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਹੈ।
ਤਾਜ਼ਾ ਵੀਡੀਓ ‘ਚ ਸਮੰਥਾ ਰੂਥ ਪ੍ਰਭੂ ਭਾਰੀ ਵਰਕਆਊਟ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ, ਅਭਿਨੇਤਰੀ ਦੇ ਪ੍ਰਸ਼ੰਸਕਾਂ ਨੇ ਰਾਹਤ ਦਾ ਸਾਹ ਲਿਆ ਹੋਣਾ ਹੈ, ਅਤੇ ਹੁਣ ਉਨ੍ਹਾਂ ਨੂੰ ਯਕੀਨ ਹੈ ਕਿ ਅਭਿਨੇਤਰੀ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਕੇ ਫਿਲਮੀ ਪਰਦੇ ‘ਤੇ ਵਾਪਸੀ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਤੁਹਾਨੂੰ ਦੱਸ ਦੇਈਏ ਕਿ ਸਮੰਥਾ ਨੇ ਪਿਛਲੇ ਸਾਲ ਆਪਣੀ ਬੀਮਾਰੀ ਦਾ ਖੁਲਾਸਾ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਦੇ ਤੰਦਰੁਸਤੀ ਲਈ ਦੁਆ ਕਰ ਰਹੇ ਸਨ ਅਤੇ ਇਹੀ ਕਾਰਨ ਹੈ ਕਿ ਸਮੰਥਾ ਠੀਕ ਹੋਣ ਲਈ ਖੁਦ ਨੂੰ ਪੂਰੀ ਤਰ੍ਹਾਂ ਨਾਲ ਮਜ਼ਬੂਤ ਕਰ ਰਹੀ ਹੈ।