ਪੂਰੇ ਪੰਜਾਬ ਵਿੱਚ ਜ਼ਿਲ੍ਹਿਆਂ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ। ਜਿਸਦੇ ਚੱਲਦਿਆਂ 23 ਜੁਲਾਈ ਨੂੰ ਸੰਗਰੂਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਜੇਲ੍ਹ ਵਿਭਾਗ ਤੇ ਜ਼ਿਲ੍ਹੇ ਦੇ ਸਿਵਲ ਸਰਜਨ ਵੱਲੋਂ ਬਣਾਈ ਗਈ ਇੱਕ ਟੀਮ ਦੀ ਨਿਗਰਾਨੀ ਵਿੱਚ 966 ਕੈਦੀਆਂ ਦੇ ਡੋਪ ਟੈਸਟ ਕੀਤੇ ਗਏ। ਜਿਸ ਵਿੱਚ 340 ਕੈਦੀ ਪਾਜ਼ੀਟਿਵ ਪਾਏ ਗਏ। ਇੱਥੇ ਇਹ ਵੀ ਕਿਹਾ ਜਾ ਸਕਦਾ ਹੈ ਕਿ ਸੰਗਰੂਰ ਜੇਲ੍ਹ ਵਿੱਚ ਹਰ ਤੀਜਾ ਕੈਦੀ ਨਸ਼ੇ ਦਾ ਆਦੀ ਹੈ, ਜੋ ਕਿਸੇ ਨਾ ਕਿਸੇ ਤਰੀਕੇ ਨਾਲ ਨਸ਼ੇ ਦਾ ਸੇਵਨ ਕਰਦਾ ਪਾਇਆ ਗਿਆ ਹੈ।
SMO ਸੰਗਰੂਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਸੰਗਰੂਰ ਦੀ ਜ਼ਿਲ੍ਹਾ ਜੇਲ੍ਹ ਵਿੱਚ 23 ਜੁਲਾਈ ਨੂੰ 966 ਕੈਦੀਆਂ ਦੇ ਡੋਪ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 340 ਕੈਦੀ ਡੋਪ ਟੈਸਟ ਵਿੱਚ ਪਾਜ਼ੀਟਿਵ ਪਾਏ ਗਏ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਇੱਕ ਮੁਹਿੰਮ ਚਲਾਈ ਗਈ ਹੈ । ਇਸ ਮੁਹਿੰਮ ਤਹਿਤ ਨਸ਼ਾ ਕਰਦੇ ਕੈਦੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ ਤੇ ਨਸ਼ੇ ‘ਤੇ ਲਗਾਮ ਲਗਾ ਕੇ ਜ਼ਿਲ੍ਹਿਆਂ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ED ਦੀਆਂ ਸ਼ਕਤੀਆਂ ਕਾਇਮ, ‘ਮਨੀ ਲਾਂਡ੍ਰਿੰਗ ‘ਚ ਗ੍ਰਿਫ਼ਤਾਰੀ ਮਨਮਾਨੀ ਨਹੀਂ’- SC ਦਾ ਵੱਡਾ ਫ਼ੈਸਲਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੀ ਜੇਲ੍ਹ ਵਿੱਚ 1900 ਕੈਦੀਆਂ ਦੇ ਡੋਪ ਟੈਸਟਾਂ ਵਿੱਚੋਂ 900 ਕੈਦੀ ਨਸ਼ੇ ਦੇ ਆਦੀ ਪਾਏ ਗਏ ਹਨ। ਅੰਮ੍ਰਿਤਸਰ ਜੇਲ੍ਹ ਵਿੱਚ 3600 ਕੈਦੀ ਸਜ਼ਾ ਭੁਗਤ ਰਹੇ ਹਨ ਤੇ ਇਨ੍ਹਾਂ ਕੈਦੀਆਂ ਦਾ ਡੋਪ ਟੈਸਟ ਕੀਤਾ ਗਿਆ । ਜਦੋਂ ਰਿਪੋਰਟ ਤਿਆਰ ਕੀਤੀ ਗਈ ਤਾਂ ਕਰੀਬ 50 ਫੀਸਦੀ ਕੈਦੀ ਨਸ਼ੇ ਦਾ ਸ਼ਿਕਾਰ ਪਾਏ ਗਏ।
ਵੀਡੀਓ ਲਈ ਕਲਿੱਕ ਕਰੋ -: