ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਸਬੰਧੀ ਪਾਰਟੀਆਂ ਨੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲੁਭਾਉਣ ਲਈ ਜ਼ੋਰਦਾਰ ਮੁਹਿੰਮ ਵਿੱਢ ਦਿੱਤੀ ਹੈ। ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਅੱਜ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਆਪਣੀ ਤਾਕਤ ਦੀ ਵਰਤੋਂ ਕਰਨਗੇ।
‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨਯਾਗਾਓਂ ਅਤੇ ਰਾਘਵ ਚੱਢਾ ਰੂਪਨਗਰ ‘ਚ ਰੋਡ ਸ਼ੋਅ ਕਰਨਗੇ। ਦੋਵੇਂ ਪ੍ਰੋਗਰਾਮ ਦੁਪਹਿਰ ਬਾਅਦ ਹੋਣਗੇ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਇਲਾਕੇ ਵਿੱਚ ਡੇਰੇ ਲਾਏ ਹੋਏ ਹਨ। ਨਾਲ ਹੀ ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਅੱਜ ਸੰਜੇ ਸਿੰਘ ਸੂਬੇ ਦੇ ਲੋਕ ਸਭਾ ਚੋਣ ਪ੍ਰਚਾਰ ਵਿੱਚ ਪਹਿਲੀ ਵਾਰ ਰੋਡ ਸ਼ੋਅ ਕਰਨ ਜਾ ਰਹੇ ਹਨ। ਨਯਾਗਾਂਵ ਵਿੱਚ ਉਨ੍ਹਾਂ ਦੇ ਰੋਡ ਸ਼ੋਅ ਦਾ ਸਮਾਂ 4 ਵਜੇ ਰੱਖਿਆ ਗਿਆ ਹੈ। ਰੋਡ ਸ਼ੋਅ ਕਮੇਟੀ ਚੌਕ ਤੋਂ ਸ਼ੁਰੂ ਹੋਵੇਗਾ, ਜਦਕਿ ਦੂਜੇ ਪਾਸੇ ਰਾਘਵ ਚੱਢਾ ਰੂਪਨਗਰ ‘ਚ ਰੋਡ ਸ਼ੋਅ ਕੱਢਣਗੇ, ਜੋ ਕਿ ਬਾਅਦ ਦੁਪਹਿਰ 3.30 ਵਜੇ ਹੋਵੇਗਾ। ਦੋਵੇਂ ਰੋਡ ਸ਼ੋਅ ਕਰੀਬ 2 ਕਿਲੋਮੀਟਰ ਦੇ ਖੇਤਰ ਨੂੰ ਕਵਰ ਕਰਨਗੇ। ਇਸ ਤੋਂ ਇਲਾਵਾ ਆਪ ਦੇ ਉਮੀਦਵਾਰ ਮਾਲਵਿੰਦਰ ਸਿੰਘ ਖੁਦ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰੋਗਰਾਮ ਕਰਨਗੇ।
ਇਹ ਵੀ ਪੜ੍ਹੋ : ਕੇਦਾਰਨਾਥ ਧਾਮ ਦਾ ਨਵਾਂ ਰਿਕਾਰਡ, 18 ਦਿਨ ਵਿਚ 5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਸੀਟ ‘ਆਪ’ ਲਈ ਚੁਣੌਤੀ ਬਣੀ ਹੋਈ ਹੈ। ਪਾਰਟੀ ਵੱਲੋਂ ਇੱਥੋਂ ਦੇ ਦਿੱਗਜ ਆਗੂ ਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ‘ਆਪ’ ਕੋਲ ਲੋਕ ਸਭਾ ਹਲਕੇ ਅਧੀਨ ਆਉਂਦੀਆਂ 7 ਸੀਟਾਂ ਤੋਂ ਵਿਧਾਇਕ ਹਨ। ਸੂਬਾ ਸਰਕਾਰ ਵਿੱਚ ਇਨ੍ਹਾਂ ਵਿਧਾਇਕਾਂ ਵਿੱਚੋਂ ਦੋ ਮੰਤਰੀ ਹਨ ਅਤੇ ਇੱਕ ਵਿਧਾਇਕ ਵਿਧਾਨ ਸਭਾ ਦਾ ਡਿਪਟੀ ਸਪੀਕਰ ਹੈ। ਅਜਿਹੇ ‘ਚ ਪਾਰਟੀ ਇਸ ਸੀਟ ਨੂੰ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਵੀਡੀਓ ਲਈ ਕਲਿੱਕ ਕਰੋ -: