ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿੱਚ ਚਾਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਭਾਰਤੀ ਸਟੇਟ ਬੈਂਕ (ਐਸਬੀਆਈ) ਦੀ ਸ਼ਾਖਾ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਏਐਸਆਈ ਨੇ ਬਹਾਦਰੀ ਨਾਲ ਲੁਟੇਰਿਆਂ ਦਾ ਮੁਕਾਬਲਾ ਕੀਤਾ ਅਤੇ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਜ਼ਿਲ੍ਹੇ ਭਰ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਦੋ ਬਾਈਕ ‘ਤੇ ਆਏ ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਰਾਤ ਕਰੀਬ 12:30 ਵਜੇ ਜ਼ਿਲ੍ਹੇ ਦੇ ਪਿੰਡ ਢੋਟੀਆਂ ‘ਚ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ‘ਤੇ ਲੁੱਟ ਦੀ ਕੋਸ਼ਿਸ਼ ਕੀਤੀ।
ਲੋਕਾਂ ਮੁਤਾਬਕ ਤਿੰਨ ਲੁਟੇਰੇ ਬੈਂਕ ਵਿੱਚ ਦਾਖਲ ਹੋਏ। ਬਾਹਰ ਕੋਈ ਉਡੀਕ ਕਰ ਰਿਹਾ ਸੀ। ਉਸ ਕੋਲ ਪਿਸਤੌਲ ਸੀ। ਪੀਸੀਆਰ ਵਿੱਚ ਤਾਇਨਾਤ ਏਐਸਆਈ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਨੇ ਬੈਂਕ ਵਿੱਚ ਪਹੁੰਚ ਕੇ ਸ਼ੱਕ ਦੇ ਆਧਾਰ ’ਤੇ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ। ਇਸ ਦੌਰਾਨ ਦੋਸੀਆਂ ਨੇ ਪੁਲਿਸ ਮੁਲਾਜ਼ਮਾਂ ਨਾਲ ਝਗੜਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਬਲਵਿੰਦਰ ਸਿੰਘ ਨੂੰ ਲੱਗੀ। ਉਹ ਗੰਭੀਰ ਜ਼ਖਮੀ ਹੈ।
ਇਹ ਵੀ ਪੜ੍ਹੋ : ਮਾਸਟਰ ਸਲੀਮ ਦੀਆਂ ਵਧੀਆਂ ਮੁਸ਼ਕਲਾਂ, ਮਾਤਾ ਚਿੰਤਪੁਰਨੀ ਵਿਵਾਦ ਨੂੰ ਲੈ ਕੇ ਕੇਸ ਦਰਜ, ਕੋਰਟ ਪਹੁੰਚਿਆ ਮਾਮਲਾ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਸ ਘਟਨਾ ਤੋਂ ਬਾਅਦ ਐਸਪੀ ਮਨਵਿੰਦਰ ਸਿੰਘ ਸਮੇਤ ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ। ਪੁਲਿਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜ਼ਖਮੀ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish