ਮਸ਼ਹੂਰ ਰਣਜੀਤ ਸਿੰਘ ਕਤਲ ਮਾਮਲੇ ਵਿਚ ਹਾਈਕੋਰਟ ਦੇ ਫੈਸਲੇ ਮਗਰੋਂ ਬਰੀ ਕੀਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸੁਪਰੀਮ ਕੋਰਟ ਨੇ ਨੋਟਿਸ ਕਰ ਦਿੱਤਾ ਹੈ। ਮਈ 2024 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਸੀ। ਹਾਈ ਕੋਰਟ ਦੇ ਫੈਸਲੇ ਨੂੰ ਕਤਲ ਕੇਸ ਦੀ ਜਾਂਚ ਕਰ ਰਹੀ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਡਿਵੀਜ਼ਨ ਬੈਂਚ ਨੇ ਇਸ ਮਾਮਲੇ ਵਿੱਚ ਬਰੀ ਕੀਤੇ ਗਏ ਦੋਸ਼ੀਆਂ ਤੋਂ ਜਵਾਬ ਮੰਗਿਆ ਹੈ। 28 ਮਈ, 2024 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਸੀ ਅਤੇ ਰਾਮ ਰਹੀਮ ਸਮੇਤ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ।
ਸਿਰਸਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦਾ 10 ਜੁਲਾਈ 2002 ਦੀ ਸ਼ਾਮ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 2003 ਵਿੱਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਜਾਂਚ ਤੋਂ ਬਾਅਦ ਸੀਬੀਆਈ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਈਕੋਰਟ ਨੇ ਸੀਬੀਆਈ ਦੀ ਸਜ਼ਾ ਨੂੰ ਰੱਦ ਕਰਦਿਆਂ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ। ਹਾਈਕੋਰਟ ਨੇ ਕਿਹਾ ਸੀ ਕਿ ਜਿਸ ਬੰਦੂਕ ਤੋਂ ਗੋਲੀ ਚੱਲਣ ਦੀ ਗੱਲ ਕਹੀ ਗਈ ਸੀ, ਉਹ ਘਟਨਾ ਵੇਲੇ ਅਸਲਾਖਾਨੇ ਵਿੱਚ ਸਟੋਰ ਕੀਤੀ ਗਈ ਸੀ। ਵਾਰਦਾਤ ਵਿੱਚ ਵਰਤੀ ਗਈ ਕਾਰ ਵੀ ਬਰਾਮਦ ਨਹੀਂ ਕੀਤੀ ਗਈ। ਚਸ਼ਮਦੀਦਾਂ ਮੁਤਾਬਕ ਗੱਡੀ ਵਿੱਚ ਚਾਰ ਵਿਅਕਤੀ ਗੋਲੀਆਂ ਚਲਾ ਰਹੇ ਸਨ ਤਾਂ ਬਾਕੀ ਤਿੰਨ ਹਥਿਆਰ ਕਿੱਥੇ ਹਨ। ਹਾਈ ਕੋਰਟ ਨੇ ਕਿਹਾ ਕਿ ਜਾਂਚ ਅਸਪੱਸ਼ਟ ਸੀ ਅਤੇ ਪੇਸ਼ ਕੀਤੇ ਗਏ ਸਬੂਤ ਭਰੋਸੇਯੋਗ ਨਹੀਂ ਸਨ। ਇਨ੍ਹਾਂ ਸਾਰਿਆਂ ਨੂੰ ਆਧਾਰ ਮੰਨਦਿਆਂ ਹਾਈ ਕੋਰਟ ਨੇ ਪੰਜ ਮੁਲਜ਼ਮਾਂ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਬਰੀ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ‘ਚ ਵਿਛੀ ਧੁੰਦ ਦੀ ਚਾਦਰ, ਫਰੀਦਕੋਟ ਤੇ ਅੰਮ੍ਰਿਤਸਰ ਸ਼ਿਮਲਾ ਤੋਂ ਵੀ ਠੰਢੇ, ਇੰਝ ਬਚੋ ਠੰਢ ਤੋਂ
ਪੁਲਿਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਸਿੰਘ ਪੁੱਤਰ ਜਗਸੀਰ ਸਿੰਘ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਬੇਟੇ ਦੇ ਹੱਕ ਵਿੱਚ ਫੈਸਲਾ ਸੁਣਾਉਂਦਿਆਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਮਾਮਲੇ ਦੀ ਜਾਂਚ ਕਰਦੇ ਹੋਏ ਸੀਬੀਆਈ ਨੇ ਰਾਮ ਰਹੀਮ ਸਮੇਤ ਪੰਜ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। 2007 ਵਿੱਚ ਅਦਾਲਤ ਨੇ ਦੋਸ਼ੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਹਾਲਾਂਕਿ ਸ਼ੁਰੂਆਤ ‘ਚ ਡੇਰਾਮੁਖੀ ਦਾ ਨਾਂ ਇਸ ਮਾਮਲੇ ‘ਚ ਨਹੀਂ ਸੀ ਪਰ 2003 ‘ਚ ਜਾਂਚ ਸੀ.ਬੀ.ਆਈ. ਨੂੰ ਸੌਂਪੇ ਜਾਣ ਤੋਂ ਬਾਅਦ 2006 ‘ਚ ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨ ਦੇ ਆਧਾਰ ‘ਤੇ ਇਸ ਕਤਲ ਕਾਂਡ ‘ਚ ਡੇਰਾ ਮੁਖੀ ਦਾ ਨਾਂ ਸ਼ਾਮਲ ਸੀ।
ਵੀਡੀਓ ਲਈ ਕਲਿੱਕ ਕਰੋ -: