ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦਾ ਕਰੀਬ ਅੱਠ ਸਾਲ ਪਹਿਲਾਂ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਸੁਪਰੀਮ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਇਸ ਕੇਸ ਦੇ ਦੋਸ਼ੀ ਸਾਬਕਾ ਜੱਜ ਦੀ ਧੀ ਕਲਿਆਣੀ ਸਿੰਘ ਵੱਲੋਂ ਦਾਇਰ ਪਟੀਸ਼ਨ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ।
ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਇਸ ਕੇਸ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਕਿਹਾ ਹੈ ਕਿ ਉਹ ਇਸ ਕੇਸ ਦੀ ਸੁਣਵਾਈ ਕਰਨ ਲਈ ਤਿਆਰ ਨਹੀਂ ਹੈ, ਕਿਉਂਕਿ ਇਸ ਵਿੱਚ ਦੋਸ਼ੀ ਸਾਬਕਾ ਜੱਜ ਦੀ ਧੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਗਲੇ ਹਫ਼ਤੇ ਕਿਸੇ ਹੋਰ ਬੈਂਚ ਕੋਲ ਸੂਚੀਬੱਧ ਕੀਤਾ ਜਾਵੇ।
ਪਟੀਸ਼ਨਕਰਤਾ ਕਲਿਆਣੀ ਦੇ ਵਕੀਲ ਸਿਧਾਰਥ ਦਵੇ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਹ ਹੁਕਮ ਹਾਈ ਕੋਰਟ ਨੇ 25 ਅਪ੍ਰੈਲ ਨੂੰ ਜਾਰੀ ਕੀਤਾ ਸੀ। ਹਾਈ ਕੋਰਟ ਨੇ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਗਵਾਹਾਂ ਦੇ ਬਿਆਨਾਂ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਚਾਰਧਾਮ ਯਾਤਰਾ, ਬਿਨਾਂ ਦਰਸ਼ਨਾਂ ਦੇ ਘਰ ਪਰਤ ਰਹੇ ਸ਼ਰਧਾਲੂ, ਹੁਣ ਤੱਕ 4000 ਦੀ ਵਾਪਸੀ
ਦਵੇ ਨੇ ਦੱਸਿਆ ਕਿ ਪਹਿਲਾਂ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਕੋਲ ਸੀ ਪਰ ਬਾਅਦ ਵਿੱਚ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਜਾਂਚ ਨੂੰ ਅੱਗੇ ਵਧਾਉਂਦੇ ਹੋਏ ਸੀਬੀਆਈ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਇੱਥੋਂ ਤੱਕ ਕਿ ਦੋਸ਼ ਆਇਦ ਕੀਤੇ ਗਏ ਹਨ। ਅਜਿਹੇ ‘ਚ ਉਹ ਮਾਮਲੇ ਦੀ ਸਹੀ ਬਹਿਸ ਕਰ ਸਕਦਾ ਸੀ, ਇਸ ਲਈ ਉਸ ਨੇ ਚੰਡੀਗੜ੍ਹ ਪੁਲਿਸ ਤੋਂ ਦਰਜ ਗਵਾਹਾਂ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: