ਪੰਜਾਬ ਵਿੱਚ ਠੰਡ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ। ਇਸੇ ਦੇ ਚੱਲਦਿਆਂ ਸਰਕਾਰ ਨੇ ਸਾਰੇ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 9.30 ਵਜੇ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ ਏਡਿਡ/ ਮਾਨਸਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9.30 ਵਜੇ ਅਤੇ ਛੁੱਟੀ ਦਾ ਸਮਾਂ 3.30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 4.12.2023 ਤੋਂ 23.12.2023 ਤੱਕ ਸਾਰੇ ਪ੍ਰਾਇਮਰੀ/ ਮਿਡਲ/ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਇਕਸਾਰ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਪਿੰਡ ਰਈਆ ‘ਚ ਦਾਦਾ-ਦਾਦੀ ਨੂੰ ਮਿਲੀ ਸ਼ਹਿਨਾਜ਼ ਗਿੱਲ, ਖੇਤਾਂ ‘ਚ ਕੀਤੀ ਖੂਬ ਮਸਤੀ, ਸ਼ੇਅਰ ਕੀਤੀਆਂ ਤਸਵੀਰਾਂ
ਦੱਸ ਦੇਈਏ ਕਿ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਭਾਰੀ ਮੀਂਹ ਪਿਆ। ਇਸ ਕਾਰਨ ਦਿਨ ਦੇ ਤਾਪਮਾਨ ‘ਚ 6.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ। ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਹਾਲਾਂਕਿ ਇਸ ਦੌਰਾਨ ਮੌਸਮ ਖੁਸ਼ਕ ਰਹੇਗਾ। ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ : –