ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਣ 29 ਜਨਵਰੀ ਤੋਂ ਹੀ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਨੇ ਐਲਾਨ ਕੀਤਾ ਗਿਆ ਹੁਣ ਸਕੂਲਾਂ ਨੂੰ 26 ਜਨਵਰੀ ਤੋਂ ਬਾਅਦ ਖੋਲ੍ਹ ਦਿੱਤਾ ਜਾਵੇਗਾ ਪਰ ਆਮ ਤੌਰ ‘ਤੇ ਵਿਦਿਆਰਥੀ ਗਣਤੰਤਰ ਦਿਵਸ ਮੌਕੇ ਪਰੇਡ ਵਿਚ ਹਿੱਸਾ ਲੈਂਦੇ ਹਨ ਜਿਸ ਕਾਰਨ ਸਕੂਲਾਂ ਵਿਚ 27 ਜਨਵਰੀ ਨੂੰ ਵੀ ਛੁੱਟੀ ਕਰ ਦਿੱਤੀ ਜਾਂਦੀ ਹੈ, ਇਸੇ ਕਾਰਨ ਹੁਣ ਸਕੂਲਾਂ ਨੂੰ 29 ਜਨਵਰੀ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।
ਨੋਟੀਫਿਕੇਸ਼ਨ ਮੁਤਾਬਕ ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ 23, 24 ਅਤੇ 25 ਨੂੰ ਫਿਜ਼ੀਕਲ ਕਲਾਸਾਂ ਨਹੀਂ ਹੋਣਗੀਆਂ। ਇਨ੍ਹਾਂ ਕਲਾਸਾਂ ਲਈ ਆਨਲਾਈਨ ਕਲਾਸਾਂ ਲਗਾ ਸਕਦੇ ਹਨ ਤੇ ਦੂਜੇ ਪਾਸੇ 6ਵੀਂ ਤੋਂ 12ਵੀਂ ਕਲਾਸ ਤੱਕ ਦੇ ਬੱਚਿਆਂ ਲਈ ਫਿਜ਼ੀਕਲ ਦੀ ਬਜਾਏ ਆਨਲਾਈਨ ਕਲਾਸਾਂ ਲਗਾ ਸਕਦੇ ਹਨ।
ਇਹ ਵੀ ਪੜ੍ਹੋ : ਪ੍ਰਾਣ ਪ੍ਰਤਿਸ਼ਠਾ ਦੇ ਬਾਅਦ ਅੱਜ ਤੋਂ ਆਮ ਲੋਕਾਂ ਲਈ ਖੁੱਲ੍ਹਿਆ ਅਯੁੱਧਿਆ ਦਾ ਰਾਮ ਮੰਦਰ, ਸ਼ਰਧਾਲੂਆਂ ਦੀ ਉਮੜੀ ਭੀੜ
ਜੇਕਰ ਅਜਿਹਾ ਸੰਭਵ ਨਹੀਂ ਤਾਂ ਸਕੂਲ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਠੰਡ ਕਾਰਨ ਕਿਸੇ ਵੀ ਬੱਚੇ ਨੂੰ ਸਕੂਲ ਵਿਚ ਜਾਂ ਸਕੂਲ ਆਉਣ-ਜਾਣ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ ਤੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਫਿਜ਼ੀਕਲ ਕਲਾਸ ਲਈ ਯੂਟੀ ਚੰਡੀਗੜ੍ਹ ਦੇ ਸਕੂਲ, ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ।
ਵੀਡੀਓ ਲਈ ਕਲਿੱਕ ਕਰੋ –