ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਲਕੇ ਯਾਨੀ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪਣੇ-ਆਪਣੇ ਪੱਧਰ ‘ਤੇ ਛੁੱਟੀ ਐਲਾਨੀ ਹੈ। ਇਥੋਂ ਦੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।
ਕੱਲ੍ਹ ਦੀ ਛੁੱਟੀ ਗਣਤੰਤਰ ਦਿਵਸ ਨੂੰ ਲੈ ਕੇ ਕੀਤੀ ਗਈ ਹੈ ਜਿਸ ਵਿਚ ਜ਼ਿਲ੍ਹਾ ਪਠਾਨਕੋਟ, ਪਟਿਆਲਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਤਰਨਤਾਰਨ ਵਿਚ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹਮੀਰਪੁਰ ਤੋਂ ਵ੍ਰਿੰਦਾਵਨ ਲਈ ਅੱਜ ਤੋਂ ਸ਼ੁਰੂ ਹੋਵੇਗੀ ਬੱਸ ਸੇਵਾ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦਿਖਾਉਣਗੇ ਹਰੀ ਝੰਡੀ
ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚਿਆਂ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲਿਆ ਸੀ।ਇਸੇ ਲਈ ਸਾਰੇ ਬੱਚਿਆਂ ਨੂੰ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























