ਫਾਜ਼ਿਲਕਾ-ਜਲਾਲਾਬਾਦ ਹਾਈਵੇ ‘ਤੇ ਪਿੰਡ ਲਮੋਛੜ ਕਲਾਂ ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਸਕੂਟੀ ਸਵਾਰ ਪਤੀ-ਪਤਨੀ ਨੂੰ ਪੰਜਾਬ ਰੋਡਵੇਜ਼ ਦੀ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਔਰਤ ਦੀ ਮੌਤ ਹੋਗਈ ਜਦਕਿ ਉਸ ਦੇ ਪਤੀ ਦੀ ਲੱਤ ਟੁੱਟ ਗਈ, ਜਿਸ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਪਤੀ ਨੇ ਦੱਸਿਆ ਕਿ ਮ੍ਰਿਤਕਾ ਤਿੰਨ ਬੱਚਿਆਂ ਦੀ ਮਾਂ ਸੀ।
ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਸੀਮਾ ਰਾਣੀ ਨਾਲ ਸਕੂਟੀ ‘ਤੇ ਪਿੰਡ ਲੱਖਾਮੁਸਾਹਿਬ ਤੋਂ ਜਲਾਲਾਬਾਦ ਵੱਲ ਜਾ ਰਿਹਾ ਸੀ ਤਾਂ ਪਿੰਡ ਲਮੋਛੜ ਕਲਾਂ ਨੇੜੇ ਫਾਜ਼ਿਲਕਾ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਉਕਤ ਵਿਅਕਤੀ ਦਾ ਕਹਿਣਾ ਹੈ ਕਿ ਬੱਸ ਤੇਜ਼ ਰਫਤਾਰ ‘ਚ ਸੀ, ਜਿਸ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਪਤਨੀ ਸੀਮਾ ਰਾਣੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਜਲਾਲਾਬਾਦ ਵਿਖੇ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਾ ਪਾਂਡੇ ਦਾ ਹੋਇਆ ਕਤ/ਲ! ਅਦਾਕਾਰਾ ਦੀ ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਜਤਿੰਦਰ ਨੇ ਦੱਸਿਆ ਕਿ ਪਿੰਡ ਲਮੋਚੜ ਕਲਾਂ ਨੇੜੇ ਪਿੱਛਿਓਂ ਓਵਰ ਸਪੀਡ ‘ਤੇ ਆ ਰਹੀ ਅੰਮਿ੍ਤਸਰ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਸੀਮਾ ਰਾਣੀ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਜ਼ਖ਼ਮੀ ਹੋ ਗਿਆ। ਉਸ ਦਾ ਜਲਾਲਾਬਾਦ ਦੇ ਸਰਕਾਰੀ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇਸ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: