Senior journalist Davinderjit : ਪੰਜਾਬ ਸਰਕਾਰ ਨੇ ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦਾ ਮੈਂਬਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਵੱਡਮੁੱਲੀਆਂ ਸੇਵਾਵਾਂ ਨੂੰ ਵੇਖਦਿਆਂ ਇਹ ਨਿਯੁਕਤੀ ਕੀਤੀ ਹੈ। ਇਸ ਨਿਯੁਕਤੀ ਪਿੱਛੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਅਹਿਮ ਰੋਲ ਰਿਹਾ ਹੈ। ਦੋਵਾਂ ਨੇ ਸ੍ਰੀ ਦਰਸ਼ੀ ਨੂੰ ਸੀਨੇਟ ਦਾ ਮੈਂਬਰ ਬਣਨ ਉਤੇ ਮੁਬਾਰਕਬਾਦ ਦਿੱਤੀ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦਾ ਮੈਂਬਰ ਨਿਯੁਕਤ ਕੀਤੇ ਜਾਣ ਸਬੰਧੀ ਜਦੋਂ ਦਵਿੰਦਰਜੀਤ ਦਰਸ਼ੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ।